
ਜੂਨ 84 ਦੇ ਖੂਨੀ ਘੱਲੂਘਾਰੇ ਦੇ 40ਵੇਂ ਵਰ੍ਹੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਲਾਏ ਬੂਟੇ
ਨਵਾਂਸ਼ਹਿਰ - ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਜੂਨ 84 ’ਚ ਸ੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਦੁਆਰਿਆਂ ’ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੇ 40ਵੇਂ ਵਰ੍ਹੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬੂਟੇ ਲਗਾਏ ਗਏ । ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ’ਤੇ ਹੋਏ ਅੱਤਿਆਚਾਰਾਂ ਦੀ ਦਰਦਨਾਕ ਗਾਥਾ ਹੈ, ਜੋ ਕਿ ਭਾਰਤੀ ਰਾਜ ਦੀਆਂ ਸਿੱਖ ਵਿਰੋਧੀ ਸਾਜ਼ਿਸ਼ਾਂ ਦਾ ਨਤੀਜਾ ਸੀ।
ਨਵਾਂਸ਼ਹਿਰ - ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਜੂਨ 84 ’ਚ ਸ੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਦੁਆਰਿਆਂ ’ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੇ 40ਵੇਂ ਵਰ੍ਹੇ ਨੂੰ ਸਮਰਪਿਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬੂਟੇ ਲਗਾਏ ਗਏ । ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ’ਤੇ ਹੋਏ ਅੱਤਿਆਚਾਰਾਂ ਦੀ ਦਰਦਨਾਕ ਗਾਥਾ ਹੈ, ਜੋ ਕਿ ਭਾਰਤੀ ਰਾਜ ਦੀਆਂ ਸਿੱਖ ਵਿਰੋਧੀ ਸਾਜ਼ਿਸ਼ਾਂ ਦਾ ਨਤੀਜਾ ਸੀ। “ਸਿੱਖਾਂ ਨੂੰ ਦਬਾਉਣ ਅਤੇ ਜ਼ੁਲਮ ਕਰਨ ਦੀ ਨੀਤੀ 1947 ਦੀ ਵੰਡ ਦੇ ਸਮੇਂ ਤੋਂ ਹੀ ਸ਼ੁਰੂ ਹੋ ਗਈ ਸੀ,ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ 'ਤੇ ਫੌਜੀ ਹਮਲੇ ਕਰਕੇ ਸਿੱਖ ਕੌਮ ਨੂੰ ਤਬਾਹ ਕਰ ਦਿੱਤਾ ਪਰ ਸਿੱਖ ਯੋਧਿਆਂ ਨੇ ਇਤਿਹਾਸ ਤੋਂ ਸਿੱਖ ਕੇ ਦੁਸ਼ਮਣ ਤਾਕਤਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ। ਉਹਨਾਂ ਕਿਹਾ ਜੂਨ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸੁਸਾਇਟੀ ਮੈਂਬਰਾਂ ਵੱਲੋ ਬੰਗਾ ਰੋਡ ਨਵਾਂਸ਼ਹਿਰ ਡਿਵਾਈਡਰ ‘ਤੇ ਫਲਦਾਰ ਅਤੇ ਫੁੱਲਾਂ ਦੇ ਬੂਟੇ ਲਗਾਏ ਗਏ । ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਜੂਨ ‘84 ਵਿਚ ਸਿੱਖਾਂ ਉਪਰ ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਤਲੇਆਮ ਹੋਇਆ ਸੀ ਉਸ ਵਿੱਚ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਜਾਨ ਗੁਆਉਣੀ ਪਈ ਸੀ । ਉਨ੍ਹਾਂ ਕਿਹਾ ਕਿ ਅੱਜ ਸ਼ਹੀਦਾਂ ਦੀ ਯਾਦ ਵਿੱਚ ਇਹ ਬੂਟੇ ਲਗਾਏ ਗਏ ਹਨ ਤੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿੰਨਾ ਵੀ ਬੁਰਾ ਤੇ ਅੱਤਿਆਚਾਰ ਕਰੋ, ਗੁਰੂ ਨਾਨਕ ਦੇ ਸਿੱਖ ਸਰਬੱਤ ਦੇ ਭਲੇ ਦੀ ਗੱਲ ਹੀ ਕਰਨਗੇ । ਇਹ ਦਰਖ਼ਤ ਹਮੇਸ਼ਾ ਇਹ ਸੰਦੇਸ਼ ਦੇਣਗੇ ਕਿ ਕਿੰਨੀ ਵੀ ਕੋਸ਼ਿਸ਼ ਕਰੋ ਕਿਸੇ ਨੂੰ ਕੱਟਣ ਦੀ, ਡੇਗਣ ਦੀ ਪਰ ਕੌਮ ਮੁੜ ਖੜ੍ਹੀ ਹੋਵੇਗੀ । ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਹਰਮਨਜੀਤ ਸਿੰਘ, ਜਸਪ੍ਰੀਤ ਸਿੰਘ, ਆਜਾਦ, ਸੁਖਵਿੰਦਰ ਸਿਘ ਸਿਆਣ, ਹਰਗੁਨਪ੍ਰੀਤ ਕੌਰ, ਕਮਲਜੀਤ ਕੌਰ, ਬ੍ਰਿਜੇਸ਼ ਕੁਮਾਰ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
