
ਕੰਗਨਾ ਰਣੌਤ ਵੱਲੋਂ ਦੇਸ਼ ਦੀ ਸੁਰੱਖਿਆ 'ਚ ਤਾਇਨਾਤ ਕਿਸਾਨਾਂ ਅਤੇ ਸੈਨਿਕਾਂ ਪ੍ਰਤੀ ਮਾੜੇ ਸ਼ਬਦਾਂ ਦੀ ਵਰਤੋਂ ਅਤੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਆਲ ਇੰਡੀਆ ਜੱਟ ਮਹਾਸਭਾ
ਗੜ੍ਹਸ਼ੰਕਰ 07 ਜੂਨ - ਕੰਗਨਾ ਰਣੌਤ ਵੱਲੋਂ ਚੰਡੀਗੜ੍ਹ ਏਅਰਪੋਰਟ 'ਤੇ ਇੱਕ ਸੀ.ਆਈ.ਐਸ.ਐਫ ਦੀ ਮਹਿਲਾ ਕਰਮਚਾਰੀ ਨੂੰ ਥੱਪੜ ਮਾਰਨ ਤੋਂ ਬਾਅਦ ਉਸ ਨਾਲ ਦੁਰਵਿਵਹਾਰ ਕਰਨ ਦੇ ਝੂਠੇ ਇਲਜ਼ਾਮ ਲਗਾਉਣਾ ਗਲਤ ਹੈ, ਕੰਗਨਾ ਰਣੌਤ ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ਦੌਰਾਨ ਮਾੜੀ ਭਾਸ਼ਾ ਵਰਤ ਚੁੱਕੀ ਹੈ।
ਗੜ੍ਹਸ਼ੰਕਰ 07 ਜੂਨ - ਕੰਗਨਾ ਰਣੌਤ ਵੱਲੋਂ ਚੰਡੀਗੜ੍ਹ ਏਅਰਪੋਰਟ 'ਤੇ ਇੱਕ ਸੀ.ਆਈ.ਐਸ.ਐਫ ਦੀ ਮਹਿਲਾ ਕਰਮਚਾਰੀ ਨੂੰ ਥੱਪੜ ਮਾਰਨ ਤੋਂ ਬਾਅਦ ਉਸ ਨਾਲ ਦੁਰਵਿਵਹਾਰ ਕਰਨ ਦੇ ਝੂਠੇ ਇਲਜ਼ਾਮ ਲਗਾਉਣਾ ਗਲਤ ਹੈ, ਕੰਗਨਾ ਰਣੌਤ ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ਦੌਰਾਨ ਮਾੜੀ ਭਾਸ਼ਾ ਵਰਤ ਚੁੱਕੀ ਹੈ। ਆਲ ਇੰਡੀਆ ਜੱਟ ਮਹਾਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ, ਪੰਜਾਬ ਦੇ ਜਨਰਲ ਸਕੱਤਰ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਕਿਹਾ ਕਿ ਆਲ ਇੰਡੀਆ ਜੱਟ ਮਹਾਸਭਾ ਸੀ.ਆਈ.ਐਸ.ਐਫ ਦੀਆਂ ਮਹਿਲਾ ਮੁਲਾਜ਼ਮਾਂ ਦੇ ਨਾਲ ਹੈ। ਸੁਰੱਖਿਆ ਜਾਂਚ ਦੌਰਾਨ ਕੰਗਨਾ ਰਣੌਤ ਨੇ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਨਾਲ ਦੁਰਵਿਵਹਾਰ ਕੀਤਾ। ਅਸੀਂ ਮੰਗ ਕਰਦੇ ਹਾਂ ਕਿ ਸੀ.ਆਈ.ਐਸ.ਐਫ ਮਹਿਲਾ ਕਰਮਚਾਰੀ ਦੀ ਮੁਅੱਤਲੀ ਦੇ ਹੁਕਮਾਂ ਨੂੰ ਤੁਰੰਤ ਵਾਪਸ ਲਵੇ ਅਤੇ ਕੰਗਨਾ ਰਣੌਤ ਦੇ ਖਿਲਾਫ ਮਹਿਲਾ ਕਰਮਚਾਰੀ ਨਾਲ ਦੁਰਵਿਵਹਾਰ ਕਰਨ ਲਈ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨਾਂ ਅਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਔਰਤਾਂ ਖ਼ਿਲਾਫ਼ ਵੀ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਵੱਲੋਂ ਕਿਸਾਨਾਂ ਅਤੇ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਜਵਾਨਾਂ ਪ੍ਰਤੀ ਮਾੜੇ ਸ਼ਬਦਾਂ ਦੀ ਵਰਤੋਂ ਅਤੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਾਨੂੰ ਇਸ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਤਾਂ ਅਸੀਂ ਅਜਿਹਾ ਕਰਾਂਗੇ।
