ਭੂੰਦੜੀ ਗੈਸ ਫੈਕਟਰੀ ਵਿਰੋਧੀ ਪੱਕਾ ਮੋਰਚਾ ਲੁਧਿਆਣਾ 72 ਵੇਂ ਦਿਨ 'ਚ ਦਾਖਲ
ਲੁਧਿਆਣਾ - ਗੈਸ ਫੈਕਟਰੀ ਦੀ ਉਸਾਰੀ ਖ਼ਿਲਾਫ਼ ਲੱਗਾ ਧਰਨਾ ਅੱਜ 72ਵੇਂ ਦਿਨ ਚ ਦਾਖਲ ਹੋ ਗਿਆ ਹੈ। ਪਰ ਪ੍ਰਸ਼ਾਸਨ ਤੇ ਸਰਕਾਰ ਢੀਠ ਹੋਈ ਪਈ ਹੈ। ਉਹਨਾਂ ਨੂੰ ਲੋਕ ਅਵਾਜ ਨਹੀ ਸੁਣ ਰਹੀ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਜਸਬੀਰ ਸਿੰਘ ਸੀਰਾ ਤੇ ਮੱਖਣ ਸਿੰਘ ਨੇ ਕਿਹਾ ਕਿ 11 ਜੂਨ ਨੂੰ ਵੱਧ ਤੋਂ ਵੱਧ ਮਜਦੂਰਾਂ ਨੂੰ ਡੀ. ਸੀ. ਦਫਤਰ ਲੁਧਿਆਣਾ ਵਿਖੇ ਲਿਜਾਇਆ ਜਾਵੇਗਾ।

ਡਾ. ਸੁਖਦੇਵ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ 11 ਜੂਨ ਦੀ ਰੈਲੀ ਵਾਸਤੇ ਡਿਊਟੀਆਂ ਲਗਾ ਦਿੱਤੀਆਂ ਹਨ। ਬੀਬੀ ਗੁਰਚਰਨ ਕੌਰ ਤੇ ਹਰਜਿੰਦਰ ਕੌਰ ਨੇ ਔਰਤਾਂ ਨੂੰ ਲੁਧਿਆਣੇ ਰੈਲੀ ਵਾਸਤੇ ਤਿਆਰ ਰਹਿਣ ਦੀ ਅਪੀਲ ਕੀਤੀ। ਹਰਪ੍ਰੀਤ ਸਿੰਘ ਹੈਪੀ ਨੇ ਧਰਨੇ 'ਤੇ ਆਏ ਲੋਕਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਜੁੰਮੇਵਾਰੀ ਭਿੰਦਰ ਸਿੰਘ ਭਿੰਦੀ ਨੇ ਨਿਭਾਈ। ਲੰਗਰ ਕਮੇਟੀ ਦੇ ਸੇਵਾਦਾਰਾਂ ਮਨਮੋਹਨ ਸਿੰਘ ਗਿੱਲ, ਜਗਮੋਹਨ ਸਿੰਘ ਗਿੱਲ, ਰਛਪਾਲ ਸਿੰਘ ਤੂਰ, ਅੰਮ੍ਰਿਤਪਾਲ ਸਿੰਘ ਨਿੱਕਾ, ਹਰਮਹਿੰਦਰ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ ਮੋਨੀ ਨੇ ਵਧੀਆ ਨਿਭਾਈ।