ਪੰਜਾਬੀ ਸਾਹਿਤ ਸਭਾ ਦਾ ਸਮਾਗਮ ਅੱਜ

ਪਟਿਆਲਾ, 8 ਜੂਨ - ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 9 ਜੂਨ ਨੂੰ ਸਵੇਰੇ 9.30 ਵਜੇ ਇੱਥੇ ਭਾਸ਼ਾ ਭਵਨ ਵਿਖੇ ਰਾਜ ਪੱਧਰੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਭਾ ਦੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਅਨੁਸਾਰ ਇਸ ਸਮਾਗਮ ਦੇ ਮੁੱਖ ਮਹਿਮਾਨ ਉਘੇ ਮਿੰਨੀ ਕਹਾਣੀ ਲੇਖਕ ਅਤੇ ਸਾਬਕਾ ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ ਦੀ ਸਪੁੱਤਰੀ ਅਤੇ ਅਕਾਲ ਡਿਗਰੀ ਕਾਲਜ ਫਾਰ ਵਿਮਨ ਸੰਗਰੂਰ ਦੇ ਪ੍ਰਿੰਸੀਪਲ ਸੁਖਮੀਨ ਕੌਰ ਸਿੱਧੂ ਹੋਣਗੇ ਅਤੇ ਪ੍ਰਧਾਨਗੀ ਸਾਬਕਾ ਡਿਪਟੀ ਕਮਿਸ਼ਨਰ ਹਰਕੇਸ਼ ਸਿੰਘ ਸਿੱਧੂ ਕਰਨਗੇ।

ਪਟਿਆਲਾ, 8 ਜੂਨ - ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 9 ਜੂਨ ਨੂੰ ਸਵੇਰੇ 9.30 ਵਜੇ ਇੱਥੇ ਭਾਸ਼ਾ ਭਵਨ ਵਿਖੇ ਰਾਜ ਪੱਧਰੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਭਾ ਦੇ   ਜਨਰਲ ਸਕੱਤਰ ਦਵਿੰਦਰ ਪਟਿਆਲਵੀ ਅਨੁਸਾਰ ਇਸ ਸਮਾਗਮ ਦੇ ਮੁੱਖ ਮਹਿਮਾਨ ਉਘੇ ਮਿੰਨੀ ਕਹਾਣੀ ਲੇਖਕ ਅਤੇ ਸਾਬਕਾ ਡਿਪਟੀ ਕਮਿਸ਼ਨਰ ਭੁਪਿੰਦਰ ਸਿੰਘ ਦੀ ਸਪੁੱਤਰੀ ਅਤੇ ਅਕਾਲ ਡਿਗਰੀ ਕਾਲਜ ਫਾਰ ਵਿਮਨ ਸੰਗਰੂਰ ਦੇ ਪ੍ਰਿੰਸੀਪਲ ਸੁਖਮੀਨ ਕੌਰ ਸਿੱਧੂ ਹੋਣਗੇ ਅਤੇ ਪ੍ਰਧਾਨਗੀ ਸਾਬਕਾ ਡਿਪਟੀ ਕਮਿਸ਼ਨਰ ਹਰਕੇਸ਼ ਸਿੰਘ ਸਿੱਧੂ ਕਰਨਗੇ। ਇਸ ਸਮਾਗਮ ਵਿਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਥਾਪਰ ਪਾਲੀਟੈਕਨਿਟਕ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਅੰਕੁਸ਼ ਕਾਂਸਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਕੁਲਵਿੰਦਰ ਕੁਮਾਰ ਰਚਿਤ ਪਲੇਠੇ ਮਿੰਨੀ ਕਹਾਣੀ ਸੰਗ੍ਰਹਿ ‘ਵਿਹੜੇ ਵਾਲਾ ਨਿੰਮ' 'ਤੇ ਚਰਚਾ ਵੀ ਹੋਵੇਗੀ। ਸਮਾਗਮ ਵਿਚ ਪੁੱਜੇ ਲੇਖਕ ਵੀ ਆਪਣੀਆਂ ਲਿਖਤਾਂ ਸਾਂਝੀਆਂ ਕਰਨਗੇ।