ਪੰਜਾਬ ਦੇ ਵੋਟਰਾਂ ਨੇ 2027 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸਪਸ਼ਟ ਬਹੁਮਤ ਦੇਣ ਦਾ ਦਿੱਤਾ ਸੰਕੇਤ----ਕੁਲਵਿੰਦਰ ਸਿੰਘ ਰਸੂਲਪੁਰ

ਮਾਹਿਲਪੁਰ, 9 ਜੂਨ - ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਸਰਦਾਰ ਕੁਲਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਚੱਬੇਵਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਚੌਧਰੀ ਗੁਰਪ੍ਰੀਤ ਸਿੰਘ ਚੱਬੇਵਾਲ ਯੂਥ ਕਾਂਗਰਸ ਆਗੂ,ਜਥੇਦਾਰ ਦਵਿੰਦਰ ਸਿੰਘ ਬਲਾਕ ਪ੍ਰਧਾਨ, ਠੇਕੇਦਾਰ ਰਾਮ ਜੀ ਸਾਰੰਗੋਵਾਲ, ਸਰਪੰਚ ਹਰਮੀਤ ਸਿੰਘ, ਹਰਜਿੰਦਰ ਸਿੰਘ ਰਸੂਲਪੁਰ, ਸੰਤੋਖ ਸਿੰਘ, ਬੀਬੀ ਬਲਵੰਤ ਕੌਰ ਸਰਪੰਚ ਭਾਣਾ, ਬੀਬੀ ਹਰਬੰਸ ਕੌਰ ਪ੍ਰਧਾਨ ਮਹਿਲਾ ਵਿੰਗ, ਗੁਰਲੋਚਨ ਸਿੰਘ ਲੰਬੜਦਾਰ,ਸਤਪਾਲ ਸਿੰਘ ਕਾਲੂਪੁਰ, ਹਰਮਿੰਦਰ ਕੌਰ ਮਹਿਲਾ ਸੈਕਟਰੀ, ਰਜੀਵ ਕੁਮਾਰ ਵਿੱਕੀ ਕਾਲੇਵਾਲ ਭਗਤਾਂ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਕੈਂਡੋਵਾਲ,ਗਿਆਨ ਚੰਦ ਕੈਂਡੋਵਾਲ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।ਇਸ ਮੌਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ 7 ਸੀਟਾਂ ਤੇ ਹੋਈ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਮਾਹਿਲਪੁਰ, 9 ਜੂਨ - ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਸਰਦਾਰ ਕੁਲਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਚੱਬੇਵਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਚੌਧਰੀ ਗੁਰਪ੍ਰੀਤ ਸਿੰਘ ਚੱਬੇਵਾਲ ਯੂਥ ਕਾਂਗਰਸ ਆਗੂ,ਜਥੇਦਾਰ ਦਵਿੰਦਰ ਸਿੰਘ ਬਲਾਕ ਪ੍ਰਧਾਨ, ਠੇਕੇਦਾਰ ਰਾਮ ਜੀ ਸਾਰੰਗੋਵਾਲ, ਸਰਪੰਚ ਹਰਮੀਤ ਸਿੰਘ, ਹਰਜਿੰਦਰ ਸਿੰਘ ਰਸੂਲਪੁਰ, ਸੰਤੋਖ ਸਿੰਘ, ਬੀਬੀ ਬਲਵੰਤ ਕੌਰ ਸਰਪੰਚ ਭਾਣਾ, ਬੀਬੀ ਹਰਬੰਸ ਕੌਰ ਪ੍ਰਧਾਨ ਮਹਿਲਾ ਵਿੰਗ, ਗੁਰਲੋਚਨ ਸਿੰਘ ਲੰਬੜਦਾਰ,ਸਤਪਾਲ ਸਿੰਘ ਕਾਲੂਪੁਰ, ਹਰਮਿੰਦਰ ਕੌਰ ਮਹਿਲਾ ਸੈਕਟਰੀ, ਰਜੀਵ ਕੁਮਾਰ ਵਿੱਕੀ ਕਾਲੇਵਾਲ ਭਗਤਾਂ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਕੈਂਡੋਵਾਲ,ਗਿਆਨ ਚੰਦ ਕੈਂਡੋਵਾਲ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।ਇਸ ਮੌਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ 7 ਸੀਟਾਂ ਤੇ ਹੋਈ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਕੁਲਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜਿਨਾਂ ਵੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਨੂੰ ਡੱਟ ਕੇ ਵੋਟਾਂ ਪਾਈਆਂ ਉਹ ਤਹਿ ਦਿਲੋਂ ਉਹਨਾਂ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਜੀ, ਸ੍ਰੀ ਪ੍ਰਿਅੰਕਾ ਗਾਂਧੀ ਜੀ ਦੇ ਨਾਲ ਨਾਲ ਸੂਬਾ ਪ੍ਰਧਾਨ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਜੀ ਦਾ ਵੀ ਉਹ ਵਿਸ਼ੇਸ਼ ਧੰਨਵਾਦ ਕਰਦੇ ਹਨ ਜਿਨਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਉਹ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਗੇ। ਕੋਈ ਵੀ ਵਿਅਕਤੀ ਆਪਣੀ ਸਮੱਸਿਆ ਦੇ ਸਬੰਧ ਵਿੱਚ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਇਹਨਾਂ ਲੋਕ ਸਭਾ ਚੋਣਾਂ ਨੇ ਇਹ ਦਰਸਾ ਦਿੱਤਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ। ਇਹ ਸੰਕੇਤ ਇਹਨਾਂ ਲੋਕ ਸਭਾ ਚੋਣਾਂ ਵਿੱਚੋਂ ਮਿਲ ਗਿਆ ਹੈ।