ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਤੇ ਅੱਤਵਾਦੀ ਹਮਲੇ ਦੀ ਸ਼ਿਵ ਸੈਨਾ ਨੇ ਕੀਤੀ ਨਿਖੇਧੀ
ਹੁਸ਼ਿਆਰਪੁਰ - ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਦੀ ਮੀਟਿੰਗ ਸ਼ਿਵ ਸ਼ਕਤੀ ਰਾਧੇ ਕ੍ਰਿਸ਼ਨ ਮੰਦਰ ਕਮੇਟੀ ਬਜ਼ਾਰ ਸ਼ਿਵ ਸੈਨਾ ਦਫ਼ਤਰ ਵਿਖੇ ਰਣਜੀਤ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਸ਼ੀ ਡੋਗਰਾ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸ਼ਿਵਖੋੜੀ ਤੋਂ ਕਟੜਾ ਵੱਲ ਜਾ ਰਹੇ ਵੈਸ਼ਨੋ ਦੇਵੀ ਮਾਤਾ 'ਤੇ ਸ਼ਰਧਾਲੂਆਂ ਦੀ ਬੱਸ 'ਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ।

ਜਿਸ 'ਚ 10 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ 33 ਦੇ ਕਰੀਬ ਗੰਭੀਰ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਮਨੁੱਖਤਾ ਲਈ ਸ਼ਰਮਨਾਕ ਹੈ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੇ ਅਪਰਾਧ ਦਾ ਹੀ ਨਤੀਜਾ ਹੈ। ਜਿਸ ਦੌਰਾਨ ਅੱਤਵਾਦੀਆਂ ਨੇ ਵੈਸ਼ਨੋ ਦੇਵੀ ਜਾਣ ਵਾਲੇ ਹਿੰਦੂ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ। ਸੁਰੱਖਿਆ ਬਲਾਂ ਨੇ ਹਰਕਤ 'ਚ ਆਉਂਦਿਆਂ ਹੀ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪਰ ਭਾਰਤੀ ਖੁਫੀਆ ਏਜੰਸੀਆਂ ਦੇ ਅਲਰਟ ਦੇ ਬਾਵਜੂਦ ਅੱਤਵਾਦੀ ਇਸ ਹਮਲੇ ਨੂੰ ਅੰਜਾਮ ਦੇਣ 'ਚ ਕਾਮਯਾਬ ਹੋ ਗਏ ਹਨ।
ਪਾਕਿਸਤਾਨ ਦੇ ਨਿਰਦੇਸ਼ਾਂ 'ਤੇ ਇਹ ਹਮਲਾ ਸਥਾਨਕ ਲੋਕਾਂ ਅਤੇ ਅੱਤਵਾਦ ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ, ਹੈਰਾਨੀ ਦੀ ਗੱਲ ਹੈ ਕਿ ਇਸ ਘਟਨਾ 'ਤੇ ਅਫਸੋਸ ਕਰਨ ਦੀ ਬਜਾਏ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਅਮਰਨਾਥ ਯਾਤਰਾ ਨੂੰ ਅੱਤਵਾਦੀਆਂ ਤੋਂ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਅੱਤਵਾਦੀਆਂ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਰਣਜੀਤ ਰਾਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਇਸ ਘਟਨਾ ਦੀ ਹਮਾਇਤ ਕਰਨ ਵਾਲੇ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਇਲਾਕਾ ਵਾਸੀਆਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ 'ਤੇ ਵਿਨੋਦ ਕੁਮਾਰ, ਪਰਮਜੀਤ ਸਿੰਘ ਨੇ ਕਿਹਾ ਕਿ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਅਤੇ ਜ਼ਖਮੀਆਂ ਨੂੰ 25-25 ਲੱਖ ਰੁਪਏ ਸਮੇਤ ਨੌਕਰੀ ਦਿੱਤੀ ਜਾਵੇ। ਇਸ ਮੌਕੇ ਪਾਲਾ, ਵਿਨੋਦ, ਸ਼ਾਲੂ, ਨੀਨਾ ਸ਼ਰਮਾ, ਅੰਕਿਤ ਸੂਦ ਸਮੇਤ ਸਾਰੇ ਸ਼ਿਵ ਸੈਨਿਕਾਂ ਹਾਜ਼ਰ ਸਨ।