ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠ ਜਲ ਦੀ ਛਬੀਲ ਲਗਾਈ

ਐਸ ਏ ਐਸ ਨਗਰ, 10 ਜੂਨ - ਰੈਜੀਡੈਂਟ ਵੈਲਫੇਅਰ ਫੋਰਮ ਸੈਕਟਰ 69 ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੈਕਟਰ 69 ਵਿੱਚ ਗੁਰੂਦੁਆਰਾ ਸਾਹਿਬ ਦੇ ਨੇੜੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਦਾ ਲੰਗਰ ਲਗਇਆ ਗਿਆ।

ਸੰਸਥਾ ਦੇ ਪ੍ਰਧਾਨ ਸz. ਹਰਮਨ ਜੋਤ ਸਿੰਘ ਕੁੰਭੜਾ ਨੇ ਦੱਸਿਆ ਕਿ ਸੰਸਥਾ ਦੇ ਮੈਂਬਰ ਪਿਛਲੇ ਅੱਠ ਸਾਲਾਂ ਤੋਂ ਲਗਾਤਾਰ ਛਬੀਲ ਲਗਾਉਂਦੇ ਹਨ ਜਿਸ ਦੌਰਾਨ ਸੰਸਥਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸੇਵਾ ਕਰਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਸਵਰਨ ਸਿੰਘ, ਚਰਨਜੀਤ ਸਿੰਘ ਬਰਾੜ, ਰਛਪਾਲ ਸਿੰਘ, ਆਈ ਐਸ ਸੰਧੂ, ਹਰਦੀਪ ਸਿੰਘ, ਇੰਦਰਜੀਤ ਸਿੰਘ ਸੰਧੂ, ਹਾਕਮ ਸਿੰਘ, ਕੁਲਦੀਪ ਸਿੰਘ, ਨਿਸ਼ਾਨ ਸਿੰਘ ਵੀ ਮੌਜੂਦ ਸਨ।