ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਿਤਾ ਨੇ ਕਰਵਾਇਆ ਜਵਾਈ 'ਤੇ ਹਮਲਾ
ਪਟਿਆਲਾ, 13 ਜੂਨ - ਪਟਿਆਲਾ 'ਚ ਆਪਣੀ ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਪਿਤਾ ਵੱਲੋਂ ਆਪਣੇ ਜਵਾਈ 'ਤੇ ਜਾਨਲੇਵਾ ਹਮਲਾ ਕਰਵਾਇਆ ਗਿਆ, ਜਿਸ ਵਿੱਚ ਸੰਦੀਪ ਸਿੰਘ ਨਾਮੀਂ ਇਹ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਹ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਥਾਣਾ ਲਾਹੌਰੀ ਗੇਟ ਪੁਲਿਸ ਨੇ ਸੰਦੀਪ ਦੇ ਬਿਆਨਾਂ 'ਤੇ ਦੋਸ਼ੀ ਕਰਨੈਲ ਸਿੰਘ ਪਿੰਡ ਸਲੇਮਪੁਰ ਬਾਹਮਣਾ, ਆਸ਼ੂ ਸਿੰਘ ਅਤੇ 3 ਹੋਰ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 324, 341, 506, 34, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਸਪਤਾਲ 'ਚ ਦਾਖਲ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪ੍ਰੇਮ ਵਿਆਹ 8 ਮਹੀਨੇ ਪਹਿਲਾਂ ਕਰਨੈਲ ਸਿੰਘ ਦੀ ਲੜਕੀ ਨਾਲ ਹੋਇਆ ਸੀ। ਉਹ ਰਾਜਪੁਰਾ ਕਲੋਨੀ ਵਿੱਚ ਇੱਕ ਦੁਕਾਨ ’ਤੇ ਕੰਮ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਉਹ ਦੁਕਾਨ 'ਤੇ ਕੰਮ ਕਰਨ ਗਿਆ ਸੀ, ਜਿੱਥੇ ਉਸ ਨੂੰ ਤਿੰਨ ਨੌਜਵਾਨਾਂ ਨੇ ਘੇਰ ਲਿਆ। ਇਨ੍ਹਾਂ ਨੌਜਵਾਨਾਂ ਨੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਸੰਦੀਪ ਸਿੰਘ ਦੇ ਸਿਰ ਅਤੇ ਸਰੀਰ ਦੇ ਕਈ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ। ਸੰਦੀਪ ਅਨੁਸਾਰ ਹਮਲੇ ਤੋਂ ਕੁਝ ਦਿਨ ਪਹਿਲਾਂ ਉਸਦੇ ਸਹੁਰੇ ਨੇ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ।
ਸੰਦੀਪ ਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਦੋਸ਼ੀ ਉਸ 'ਤੇ ਦੁਬਾਰਾ ਹਮਲਾ ਕਰ ਸਕਦਾ ਹੈ।ਲਾਹੌਰੀ ਗੇਟ ਥਾਣੇ ਦੇ ਐਸ ਐਚ ਓ ਸ਼ਿਵਰਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਐਫ ਆਈ ਆਰ ਦਰਜ ਕਰ ਲਈ ਗਈ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।