ਹਰਮੀਤ ਪਠਾਣਮਾਜਰਾ ਨੇ ਪੱਤਰਕਾਰ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਪਟਿਆਲਾ, 13 ਜੂਨ - ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਟਿਆਲਾ ਤੋਂ ਏ ਐਨ ਆਈ ਨਿਊਜ਼ ਏਜੰਸੀ ਦੇ ਪੱਤਰਕਾਰ ਅਵਿਨਾਸ਼ ਕੰਬੋਜ, ਜਿਨ੍ਹਾਂ ਦੀ ਪਿਛਲੇ ਦਿਨੀਂ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਹੈ। ਪਠਾਣਮਾਜਰਾ ਨੇ ਪੱਤਰਕਾਰੀ ਦੇ ਪੇਸ਼ੇ ਅਤੇ ਪੱਤਰਕਾਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪੱਤਰਕਾਰਾਂ ਦੇ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨ ਦਾ ਭਰੋਸਾ ਵੀ ਦੁਆਇਆ ਹੈ।