ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਨੇ ਡੇਰਾ ਸ਼ੇਰਪੁਰ ਕੱਲਰਾਂ ਵਿਖੇ ਲਗਾਇਆ ਮੁਫਤ ਮੈਡੀਕਲ ਕੈਂਪ

ਮਾਹਿਲਪੁਰ, 14 ਜੂਨ- ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਡਾਕਟਰ ਪ੍ਰਭ ਹੀਰ ਦੀ ਸਮੁੱਚੀ ਟੀਮ ਵੱਲੋਂ ਡੇਰਾ ਬਾਬਾ ਕੱਲਰਾਂ ਪਿੰਡ ਸ਼ੇਰਪੁਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।

ਮਾਹਿਲਪੁਰ, 14 ਜੂਨ- ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਡਾਕਟਰ ਪ੍ਰਭ ਹੀਰ ਦੀ ਸਮੁੱਚੀ ਟੀਮ ਵੱਲੋਂ ਡੇਰਾ ਬਾਬਾ ਕੱਲਰਾਂ ਪਿੰਡ ਸ਼ੇਰਪੁਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਰਮੇਸ਼ ਦਾਸ ਮਹਾਰਾਜ ਜੀ ਨੇ ਕੀਤਾ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।