"ਧਰਤੀ 'ਤੇ ਕੋਈ ਵੀ ਨਸ਼ਾ ਨਹੀਂ ਹੈ ਜੋ ਜੀਵਨ ਨੂੰ ਸਾਰਥਕ ਬਣਾ ਸਕਦਾ ਹੋਵੇ" - ਚਮਨ ਸਿੰਘ

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਬਹੂਆ ਵਿਖੇ ਇੱਕ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਸ਼੍ਰੀ ਪਰਮਿੰਦਰ ਸਿੰਘ ਸਰਪੰਚ ਨੇ ਕੀਤੀ।

ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਪਿੰਡ ਬਹੂਆ ਵਿਖੇ ਇੱਕ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਸ਼੍ਰੀ ਪਰਮਿੰਦਰ ਸਿੰਘ ਸਰਪੰਚ ਨੇ ਕੀਤੀ। ਇਸ ਮੌਕੇ ਸ: ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੇ ਹਨ, ਜਦਕਿ ਪੰਜਾਬ ਦਾ ਇਤਿਹਾਸ ਅਜਿਹਾ ਨਹੀਂ ਹੈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ 'ਤੇ ਪਾ ਰਹੇ ਹਨ। ਧਰਤੀ 'ਤੇ ਕੋਈ ਵੀ ਨਸ਼ਾ ਨਹੀਂ ਹੈ ਜੋ ਜੀਵਨ ਨੂੰ ਸਾਰਥਕ ਬਣਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਉਹ ਲਾਇਲਾਜ ਬਿਮਾਰੀਆਂ ਤੋਂ ਬਚ ਸਕਣ। ਇਸ ਮੌਕੇ ਕੌਂਸਲਰ ਸ੍ਰੀਮਤੀ ਕਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ। ਉਨ੍ਹਾਂ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।
ਸ਼੍ਰੀਮਤੀ ਰਾਜ ਰਾਣੀ ਆਂਗਣਵਾੜੀ ਵਰਕਰ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨਵਾਂਸ਼ਹਿਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕਸ਼ਮੀਰ ਚੰਦ, ਚਰਨਜੀਤ, ਰੇਸ਼ਮ ਕੌਰ, ਦਵਿੰਦਰਜੀਤ ਕੌਰ, ਸੁਨੀਤਾ ਰਾਣੀ, ਬਹਿਲੀਹਾਰ ਸਿੰਘ, ਅਮਰਜੀਤ, ਪਰਸ਼ੋਤਮ ਲਾਲ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।