ਪੰਜਵੀਂ ਵਾਰ ਮੈਂਬਰ ਪਾਰਲੀਮੈਂਟ ਬਣਨਾ ਆਪਣੇ ਆਪ ਵਿੱਚ ਮਿਸਾਲ - ਗੁਰਵਿੰਦਰ ਕਾਂਸਲ

ਪਟਿਆਲਾ, 22 ਜੂਨ - ਨਰਿੰਦਰ ਮੋਦੀ ਬ੍ਰਿਗੇਡ ਦੇ ਨੈਸ਼ਨਲ ਮੀਤ ਪ੍ਰਧਾਨ ਐਡਵੋਕੇਟ ਗੁਰਵਿੰਦਰ ਕਾਂਸਲ ਅਤੇ ਹੋਰ ਆਗੂਆਂ ਨੇ ਮੈਂਬਰ ਪਾਰਲੀਮੈਂਟ ਅਨੁਰਾਗ ਠਾਕੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਕਾਂਸਲ ਨੇ ਕਿਹਾ ਕਿ ਭਾਰਤ ਦੀ ਰਾਜਨੀਤੀ ਵਿੱਚ ਪੰਜਵੀਂ ਵਾਰ ਮੈਂਬਰ ਪਾਰਲੀਮੈਂਟ ਬਣਕੇ ਦੇਸ਼ ਅਤੇ ਆਪਣੇ ਸੂਬੇ ਦੀ ਸੇਵਾ ਕਰਨਾ ਆਪਣੇ ਆਪ ਵਿੱਚ ਇੱਕ ਮਿਸਾਲ ਹੈ।

ਪਟਿਆਲਾ, 22 ਜੂਨ - ਨਰਿੰਦਰ ਮੋਦੀ ਬ੍ਰਿਗੇਡ ਦੇ ਨੈਸ਼ਨਲ ਮੀਤ ਪ੍ਰਧਾਨ ਐਡਵੋਕੇਟ ਗੁਰਵਿੰਦਰ ਕਾਂਸਲ ਅਤੇ ਹੋਰ ਆਗੂਆਂ ਨੇ ਮੈਂਬਰ ਪਾਰਲੀਮੈਂਟ ਅਨੁਰਾਗ ਠਾਕੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਕਾਂਸਲ ਨੇ ਕਿਹਾ ਕਿ ਭਾਰਤ ਦੀ ਰਾਜਨੀਤੀ ਵਿੱਚ ਪੰਜਵੀਂ ਵਾਰ ਮੈਂਬਰ ਪਾਰਲੀਮੈਂਟ ਬਣਕੇ ਦੇਸ਼ ਅਤੇ ਆਪਣੇ ਸੂਬੇ ਦੀ ਸੇਵਾ ਕਰਨਾ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਇਸ ਮੌਕੇ ਅਨੁਰਾਗ ਠਾਕੁਰ ਨੇ ਨਰਿੰਦਰ ਮੋਦੀ ਬ੍ਰਿਗੇਡ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਕੇ ਇੱਕ ਮਿਸਾਲ ਪੇਸ਼ ਕੀਤੀ ਹੈ। ਉਹਨਾਂ ਹੋਰ ਕਿਹਾ ਕਿ ਉਹ ਆਪਣੇ ਹਲਕੇ ਅਤੇ ਹਿਮਾਚਲ ਦੀ ਜਨਤਾ ਦੇ ਦਿਲੋਂ ਅਭਾਰੀ ਹਨ ਜਿਨਾਂ ਨੇ ਉਹਨਾਂ ਨੂੰ ਪੰਜਵੀਂ ਵਾਰ ਮੈਂਬਰ ਪਾਰਲੀਮੈਂਟ ਬਣਾਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਯਾਦਵਿੰਦਰ ਕੁਮਾਰ ਕਾਂਸਲ, ਅਸ਼ਵਨੀ ਭਾਂਬਰੀ, ਦੀਸਾਂਤ ਕਾਂਸਲ, ਅਯੂਸ਼ ਭਾਂਬਰੀ ਅਤੇ ਪਰਵੀਨ ਰਾਵਤ ਆਦਿ ਹਾਜ਼ਰ ਸਨ।