ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ

ਪਟਿਆਲਾ, 22 ਜੂਨ - ਪਟਿਆਲਾ ਪੁਲਿਸ ਨੇ ਅਜਿਹੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਪਹਿਲਾਂ ਚੋਰੀ ਦੇ ਸਕੂਟਰ 'ਤੇ ਰੇਕੀ ਕਰਨ ਮਗਰੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਸਮਾਨ ਚੋਰੀ ਕਰ ਲੈਂਦੇ ਸਨ।

ਪਟਿਆਲਾ, 22 ਜੂਨ - ਪਟਿਆਲਾ ਪੁਲਿਸ ਨੇ ਅਜਿਹੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਪਹਿਲਾਂ ਚੋਰੀ ਦੇ ਸਕੂਟਰ 'ਤੇ ਰੇਕੀ ਕਰਨ ਮਗਰੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਸਮਾਨ ਚੋਰੀ ਕਰ ਲੈਂਦੇ ਸਨ।
ਚੋਰੀ ਦੇ ਮਾਮਲੇ 'ਚ ਹੀ ਉਹ ਜੇਲ 'ਚੋਂ ਜ਼ਮਾਨਤ 'ਤੇ ਬਾਹਰ ਆਏ ਸਨ ਪਰ ਬਾਹਰ ਆਉਂਦੇ ਹੀ ਦੁਬਾਰਾ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਦੀ ਪਛਾਣ ਇਲੀਸ਼ ਅਤੇ ਪ੍ਰਤੀਕ ਵਜੋਂ ਹੋਈ ਹੈ। ਪ੍ਰਤੀਕ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ। ਇਨ੍ਹਾਂ ਦੋਸ਼ੀਆਂ  ਕੋਲੋਂ ਚੋਰੀ ਹੋਏ ਸਕੂਟਰ ਤੋਂ ਇਲਾਵਾ ਇੱਕ ਲੋਹੇ ਦਾ ਸੱਬਲ ਵੀ ਬਰਾਮਦ ਕੀਤਾ ਗਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਥਾਣਾ ਤ੍ਰਿਪੜੀ ਦੇ ਐਸਐਚਓ ਪ੍ਰਦੀਪ ਬਾਜਵਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਦੋ ਦਿਨ ਪਹਿਲਾਂ ਤ੍ਰਿਪੜੀ ਬਾਜ਼ਾਰ ਵਿੱਚ ਚਾਰ ਦੁਕਾਨਾਂ ਦੇ ਸ਼ਟਰ ਤੋੜੇ ਸਨ, ਪੁਲੀਸ ਨੂੰ ਸ਼ਿਕਾਇਤ ਮਿਲਦਿਆਂ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਇਲਾਕੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਅਤੇ ਮੁਲਜ਼ਮਾਂ ਦੀਆਂ ਤਸਵੀਰਾਂ ਲੱਭ ਕੇ ਉਨ੍ਹਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਚੋਰੀ ਦੀਆਂ ਹੋਰ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।