ਪ੍ਰਧਾਨਮੰਤਰੀ ਮਾਤਰਤਵ ਸੁਰੱਖਿਆ ਯੋਜਨਾ ਤਹਿਤ ਪ੍ਰਾਈਮਰੀ ਹੈਲਥ ਸੈਂਟਰ ਪੋਸੀ ਵਿੱਚ ਕੈਂਪ ਲਗਾਇਆ, 37 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ

ਗੜ੍ਹਸ਼ੰਕਰ 24 ਜੂਨ - ਦੇਸ਼ ਵਿੱਚ ਤਿੰਨ ਕਰੋੜ ਤੋਂ ਵੱਧ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਗੁਣਵੱਤਾ ਦੀ ਦੇਖਭਾਲ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਲਾਭਪਾਤਰੀਆਂ ਨੂੰ ਹਰ ਮਹੀਨੇ ਦੀ 9 ਤਰੀਕ ਅਤੇ 23 ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਸੇਵਾਵਾਂ (ਟੈਸਟਾਂ ਅਤੇ ਦਵਾਈਆਂ ਸਮੇਤ) ਦਾ ਇੱਕ ਘੱਟੋ-ਘੱਟ ਪੈਕੇਜ ਮੁਹੱਈਆ ਕਰਵਾਇਆ ਜਾਂਦਾ ਹੈ।

ਇਸੇ ਤਹਿਤ ਕਲ 23 ਦੀ ਛੁੱਟੀ ਹੋਣ ਕਰਕੇ ਅੱਜ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਘਬੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਭਾਰਤ ਸਰਕਾਰ ਦੀ ਇੱਕ ਨਵੀਂ ਪਹਿਲਕਦਮੀ ਹੈ, ਜਿਸ ਦੇ ਤਹਿਤ ਹਰ ਮਹੀਨੇ ਦੀ 9 ਤਰੀਕ ਨੂੰ ਸਾਰੀਆਂ ਗਰਭਵਤੀ ਔਰਤਾਂ ਅਤੇ 23 ਨੂੰ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਵਿਆਪਕ ਅਤੇ ਗੁਣਵੱਤਾਪੂਰਣ ਜਣੇਪੇ ਦੀ ਦੇਖਭਾਲ ਪ੍ਰਦਾਨ ਕਰਨਾ ਯਕੀਨੀ ਬਣਾਇਆ ਗਿਆ ਹੈ।
 ਇਸ ਮੁਹਿੰਮ ਤਹਿਤ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਗਰਭ ਅਵਸਥਾ ਦੇ ਦੂਜੇ ਅਤੇ ਤੀਜੇ ਤਿਮਾਹੀ (ਗਰਭ ਦੇ 4 ਮਹੀਨਿਆਂ ਤੋਂ ਬਾਅਦ) ਦੇ ਸਮੇਂ ਦੌਰਾਨ ਸਰਕਾਰੀ ਸਿਹਤ ਕੇਂਦਰਾਂ ਵਿਖੇ ਜਣੇਪੇ ਤੋਂ ਪਹਿਲਾਂ ਦੀਆਂ ਸੇਵਾਵਾਂ ਦਾ ਘੱਟੋ-ਘੱਟ ਪੈਕੇਜ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਅੱਜ 37 ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।
ਇਸ ਪ੍ਰੋਗਰਾਮ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਜਨਮ ਤੋਂ ਪਹਿਲਾਂ ਦੀਆਂ ਜਾਂਚ ਸੇਵਾਵਾਂ  ਮਾਹਿਰਾਂ/ਮੈਡੀਕਲ ਅਫਸਰਾਂ ਦੁਆਰਾ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਡਾਕਟਰ ਮਾਰਿਆ ਜੋਗਿੰਦਰ ਕੌਰ ਐਲ.ਐਚ.ਵੀ., ਸੁਰਜੀਤ ਕੌਰ,ਦਲਜੀਤ ਕੌਰ,  ਏ.ਐਨ.ਐਮ ਨੇ ਗਰਭਵਤੀ ਔਰਤਾਂ ਦੀ ਜਾਂਚ ਕੀਤੀ |