ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਪੰਜਾਬ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਪੂਰਾ

ਮਾਹਿਲਪੁਰ 27 ਜੂਨ- ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਜਿਨ੍ਹਾਂ ਚ ਪੰਜਾਬ ਮੰਡੀ ਬੋਰਡ, ਪੰਚਾਇਤੀ ਵਿਭਾਗ, ਫ਼ੂਡ ਸਪਲਾਈ, ਜਲ ਤੇ ਪਬਲਿਕ ਹੈਲਥ ਦੇ ਅਧਿਕਾਰੀਆ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਆ ਰਹੀਆ ਮੁਸ਼ਕਿਲਾਂ ਦੇ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਸਮੇਂ ਲੋਕ ਭਲਾਈ ਕਾਰਜਾਂ ਲਈ ਯਤਨਸ਼ੀਲ ਹੈ।

ਉਹਨਾਂ ਫੂਡ ਸਪਲਾਈ,  ਮਾਰਕਫੈੱਡ ਤੇ ਪਨਗ੍ਰੇਨ ਦੇ ਅਫਸਰਾਂ ਨਾਲ ਕੀਤੀ ਮੀਟਿੰਗ ਵਿੱਚ ਆਮ ਲੋਕਾਂ ਤੇ ਕਿਸਾਨਾਂ ਲਈ ਹਰ ਸਹੂਲਤ ਦਾ ਸਮੇਂ ਸਿਰ ਪ੍ਰਬੰਧ ਕਰਨ ਲਈ ਜੋਰ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਲਾਭਪਾਤਰੀਆ ਨੂੰ ਕਣਕ ਆਟਾ ਸਮੇਂ ਸਿਰ ਉਹਨਾਂ ਦੇ ਘਰਾਂ ਤੱਕ ਪਜਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਸੁਪਨਾ ਪੂਰਾ ਹੋ ਸਕੇ। ਪੰਜਾਬ ਮੰਡੀਕਰਨ ਬੋਰਡ ਤੇ ਪਬਲਿਕ ਵਰਕਸ ਡਿਪਾਰਟਮੈਂਟ ਦੇ ਅਧਿਕਾਰੀਆ ਨਾਲ ਮੀਟਿੰਗ ਕਰਦਿਆ ਉਹਨਾਂ ਕਿਹਾ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਚੋਆਂ ਨਾਲਿਆ ਦੀ ਸਫਾਈ ਕਰਵਾ  ਦਿੱਤੀ ਜਾਵੇ ਤਾਂ ਕਿ ਬਰਸਾਤਾਂ ਮੌਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਡਿਪਟੀ ਸਪੀਕਰ ਸ਼੍ਰੀ ਰੋੜੀ ਨੇ ਸਾਰੀਆਂ ਵਾਟਰ ਸਪਲਾਈ ਸਕੀਮਾਂ ਲਈ ਵਾਧੂ ਮੋਟਰਾਂ ਖਰੀਦਣ ਲਈ ਕਿਹਾ ਤਾਂ ਜੋ ਮੋਟਰ ਖਰਾਬ ਹੋਣ ਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਨਾ ਹੋਵੇ। ਇਸ ਮੌਕੇ ਉਕਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਬਲਦੀਪ ਸਿੰਘ ਸਰਪੰਚ, ਅਸ਼ੋਕ ਕੁਮਾਰ ਸਰਪੰਚ, ਹਰਜਿੰਦਰ ਧੰਜਲ, ਪ੍ਰਿੰਸ ਚੌਧਰੀ, ਧਰਮਪ੍ਰੀਤ ਸਿੰਘ ਆਦਿ ਹਾਜਿਰ ਸਨ।