ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਪਿੰਡ ਸਰਹਾਲਾ ਕਲਾਂ ਵਿਖੇ ਮਹੀਨਾਵਾਰ ਧਾਰਮਿਕ ਸਮਾਗਮ 29 ਜੂਨ ਦਿਨ ਸ਼ਨੀਵਾਰ ਨੂੰ
ਮਾਹਿਲਪੁਰ, 27 ਜੂਨ - ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਿੰਘ ਸਭਾ ਸਰਹਾਲਾ ਕਲਾ ਵਿਖੇ 29 ਜੂਨ ਦਿਨ ਸ਼ਨੀਵਾਰ ਨੂੰ ਸ਼ਾਮੀ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਦੇ ਪ੍ਰਧਾਨ ਸਰਦਾਰ ਹਰਬੰਸ ਸਿੰਘ ਸਰਹਾਲਾ ਨੇ ਦੱਸਿਆ ਕਿ ਇਸ ਮੌਕੇ ਕਥਾ ਵਾਚਕ ਭਾਈ ਨਿਰਭੈ ਸਿੰਘ ਜੀ ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖ ਰਾਜ ਵਿਸ਼ੇ ਤੇ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਕਰਨਗੇ।

ਉਹਨਾਂ ਤੋਂ ਇਲਾਵਾ ਕਥਾਵਾਚਕ ਭਾਈ ਦਿਆਲ ਸਿੰਘ ਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਬਲਵੀਰ ਸਿੰਘ ਮਨੋਲੀਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬਾਣੀ ਨਾਲ ਜੋੜੇਗਾ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਚੱਲੇਗਾ। ਸਰਦਾਰ ਹਰਬੰਸ ਸਿੰਘ ਸਰਹਾਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਵਿੱਚੋਂ ਮਿਲਦੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹੋਏ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਉਨਾਂ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।