ਸੂਬਾ ਸਰਕਾਰ ਧਾਰਮਿਕ, ਸਾਹਸੀ ਅਤੇ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰ ਰਹੀ ਹੈ: ਮੁੱਖ ਮੰਤਰੀ

ਊਨਾ, 28 ਜੂਨ, 2024:- ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਊਨਾ ਜ਼ਿਲ੍ਹੇ ਦੇ ਕੁਟਲੈਹਾਰ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਅੰਦਰੌਲੀ ਵਿਖੇ ਜਲ ਖੇਡਾਂ ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਿਮਾਚਲ ਪ੍ਰਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਪਣ-ਬਿਜਲੀ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਦੇ ਦੋਹਣ ਦੇ ਨਾਲ-ਨਾਲ ਸੈਰ-ਸਪਾਟਾ ਖੇਤਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਨੂੰ ਸੈਰ ਸਪਾਟੇ ਦੇ ਨਜ਼ਰੀਏ ਤੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਇੱਥੇ ਸੈਲਾਨੀਆਂ ਦੀ ਗਿਣਤੀ ਵਧ ਸਕੇ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਹਿਮਾਚਲ ਪ੍ਰਦੇਸ਼ ਦੀ ਆਰਥਿਕਤਾ ਦਾ ਮੁੱਖ ਆਧਾਰ ਹੈ ਅਤੇ ਇਹ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਦਾ ਹੈ।
ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਾਰਮਿਕ, ਸਾਹਸੀ ਅਤੇ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਨੇ ਆਉਣ ਵਾਲੇ ਸਮੇਂ ਵਿੱਚ ਹਰ ਸਾਲ 5 ਕਰੋੜ ਸੈਲਾਨੀਆਂ ਨੂੰ ਸੂਬੇ ਵਿੱਚ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਟੀਚੇ ਨੂੰ ਮੁੱਖ ਰੱਖਦਿਆਂ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਵਿਵੇਕ ਸ਼ਰਮਾ, ਸੁਦਰਸ਼ਨ ਬਬਲੂ ਅਤੇ ਵਿਨੋਦ ਸੁਲਤਾਨਪੁਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।