'ਵਾਤਾਵਰਨ ਬਚਾਓ ਮੁਹਿੰਮ' ਸਬੰਧੀ 29 ਜੂਨ ਨੂੰ ਗੜ੍ਹਸ਼ੰਕਰ 'ਚ ਮੀਟਿੰਗ - ਮੱਟੂ
ਗੜ੍ਹਸ਼ੰਕਰ - ਅੱਜ ਅੱਡਾ ਝੁੱਗੀਆ ਬੀਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਮੱਟੂ ਪ੍ਰਧਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਨੇ 29 ਜੂਨ ਨੂੰ 'ਵਾਤਾਵਰਨ ਬਚਾਓ ਮੁਹਿੰਮ' ਤਹਿਤ ਰੁੱਖਾਂ ਅਤੇ ਪਾਣੀ ਦੀ ਬੱਚਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਇੱਕ ਹੋਟਲ ਪਿੰਕ ਰੋਜ਼ ਸਵੇਰੇ 10 ਵਜੇ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਮੀਟਿੰਗ ਕਰ ਰਹੇ ਹਨ।

ਅੱਜ ਅੱਡਾ ਝੁਗੀਆ ਬੀਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਦਰਖਤਾਂ ਦੀ ਅੰਨ੍ਹੇਵਾਹ ਕਟਾਈ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਣ ਨਾਲ ਮਨੁੱਖੀ ਜੀਵਨ 'ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ, ਜਿਸ ਦੇ ਸਿੱਟੇ ਆਉਣਵਾਲੇ ਸਮੇਂ ਵਿੱਚਹੋਰ ਨੀ ਗੰਭੀਰਹੋਣ ਦੀ ਸੰਭਾਵਞਾ ਬਣ ਗਈ ਹੈ। ਜੋ ਆਉਣ ਵਾਲੇ ਸਮੇਂ ਵਿੱਚ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਪਹੁੰਚ ਕੇ ਆਪਣੇ ਕੀਮਤੀ ਸੁਝਾਅ ਦੇਣ।