
ਪਰਿਵਾਰ ਨਿਯੋਜਨ ਸਬੰਧੀ ਲੋਕਾਂ ਨੂੰ ਕੈਂਪ ਲਗਾ ਕੇ ਕੀਤਾ ਜਾਗਰੂਕ
ਹੁਸ਼ਿਆਰਪੁਰ - ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐਸ.ਐਮ.ਓ ਡਾ. ਐਸ.ਪੀ.ਸਿੰਘ ਦੀ ਅਗਵਾਈ ਹੇਠ ਅਤੇ ਰਾਜੀਵ ਸ਼ਰਮਾ ਬੀ.ਈ.ਈ, ਹੈਲਥ ਇੰਸਪੈਕਟਰ ਵਿਜੇ ਕੁਮਾਰ ਦੀ ਰਹਿਮਨਾਈ ਹੇਠ ਪਿੰਡ ਛੰਗਿਆਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਵਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕੀਤਾ ਗਿਆ।
ਹੁਸ਼ਿਆਰਪੁਰ - ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐਸ.ਐਮ.ਓ ਡਾ. ਐਸ.ਪੀ.ਸਿੰਘ ਦੀ ਅਗਵਾਈ ਹੇਠ ਅਤੇ ਰਾਜੀਵ ਸ਼ਰਮਾ ਬੀ.ਈ.ਈ, ਹੈਲਥ ਇੰਸਪੈਕਟਰ ਵਿਜੇ ਕੁਮਾਰ ਦੀ ਰਹਿਮਨਾਈ ਹੇਠ ਪਿੰਡ ਛੰਗਿਆਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਵਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਸਿਹਤ ਕਰਮਚਾਰੀ ਰਾਜੀਵ ਰੋਮੀ ਹੈ ਦੱਸਿਆ ਕਿ ਸਿਹਤ ਵਿਭਾਗ ਵੱਲੋਂ 11 ਜੁਲਾਈ ਤੋਂ 24 ਜੁਲਾਈ 2024 ਤੱਕ ਪੁਰਸ਼ਾਂ ਦੀ ਨਸਬੰਦੀ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਨਸਬੰਦੀ ਬਾਰੇ ਸਮਾਜ, ਖਾਸ ਕਰਕੇ ਯੋਗ ਜੋੜਿਆਂ ਵਿੱਚ ਚੇਤਨਾ ਲਿਆਉਣਾ ਤੇ ਪੁਰਸ਼ਾਂ ਵੱਲੋਂ ਪੁਰਸ਼ ਨਸਬੰਦੀ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕਰਨਾ ਹੈ। ਵਿਸ਼ਵ ਵਸੋਂ ਦਿਵਸ 2024 ਦਾ ਥੀਮ "ਵਿਕਸਿਤ ਭਾਰਤ ਦੀ ਨਵੀਂ ਪਹਿਚਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ"। ਉਹਨਾਂ ਕਿਹਾ ਕਿ ਇਹ ਮਾਮੂਲੀ ਚੀਰਾ ਰਹਿਤ ਆਪਰੇਸ਼ਨ ਹੈ ਅਤੇ ਕੋਈ ਟਾਂਕਾ ਨਹੀਂ ਲਗਾਇਆ ਜਾਂਦਾ। ਜਿਸਦੇ ਕਰਵਾਉਣ ਨਾਲ ਪੁਰਸ਼ ਨੂੰ ਕੋਈ ਵੀ ਤਕਲੀਫ ਨਹੀਂ ਹੁੰਦੀ ਅਤੇ ਆਪਰੇਸ਼ਨ ਕਰਵਾਉਣ ਤੋਂ ਬਾਅਦ ਵਿਅਕਤੀ ਆਪਣੇ ਰੋਜ਼ਾਨਾ ਦੇ ਕੰਮ ਪਹਿਲਾਂ ਦੀ ਤਰ੍ਹਾਂ ਹੀ ਕਰ ਸਕਦਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਆਪਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਰਹੀ ਆਬਾਦੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਡਰਨ ਅਤੇ ਘਬਰਾਉਣ ਦੀ ਜਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਪੁਰਸ਼ ਨਸਬੰਦੀ ਨੂੰ ਲੈ ਕੇ ਸਮਾਜ ਵਿੱਚ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਜਰੂਰਤ ਹੈ। ਇਸ ਲਈ ਛੋਟਾ ਪਰਿਵਾਰ ਸੁਖੀ ਪਰਿਵਾਰ ਦੀ ਧਾਰਨਾ ਨੂੰ ਸਾਕਾਰ ਕਰਨ ਲਈ ਪੁਰਸ਼ਾਂ ਨੂੰ ਅੱਗੇ ਵੱਧ ਕੇ ਜਿੰਮੇਵਾਰੀ ਉਠਾਣੀ ਚਾਹੀਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਨਸਬੰਦੀ ਆਪਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ 1100 ਵਿੱਤੀ ਸਹਾਇਤਾ ਅਤੇ ਆਪਰੇਸ਼ਨ ਲਈ ਪ੍ਰੇਰਿਤ ਕਰਨ ਵਾਲੇ ਵਿਅਕਤੀ ਨੂੰ 200 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਬਲਵਿੰਦਰ ਕੁਮਾਰ, ਹਰਦਿਆਲ ਸਿੰਘ, ਮਨੋਜ ਕੁਮਾਰ, ਸੁੱਚਾ ਸਿੰਘ ਤੇ ਪਰਮਜੀਤ ਸਿੰਘ ਆਦਿ ਤੇ ਪਿੰਡ ਵਾਸੀ ਹਾਜ਼ਰ ਸਨ।
