ਪੇਂਡੂ ਮਜ਼ਦੂਰ ਯੂਨੀਅਨ ਵਲੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

ਹੁਸ਼ਿਆਰਪੁਰ - ਐੱਸ ਐੱਸ ਪੀ ਦਫ਼ਤਰ ਅੱਗੇ ਚੱਲ ਰਹੇ ਅਣਮਿੱਥੇ ਸਮੇਂ ਦੇ ਮੋਰਚੇ ਦੇ ਅੱਜ ਪੰਜਵੇਂ ਦਿਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 1 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਹੁਸ਼ਿਆਰਪੁਰ (ਰਿਜ਼ਰਵ) ਹਲਕੇ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਜੇਕਰ ਪੁਲਿਸ ਪ੍ਰਸ਼ਾਸਨ ਨੇ ਇਸ ਵਿੱਚ ਕੋਈ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਨਿਕਲਣ ਵਾਲੇ ਸਿੱਟਿਆਂ ਲਈ ਭਗਵੰਤ ਮਾਨ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਡਾਕਟਰ ਰਾਜ ਕੁਮਾਰ ਚੱਬੇਵਾਲ ਦਲਿਤ ਰਿਜ਼ਰਵੇਸ਼ਨ ਦਾ ਲਾਹਾ ਲੈ ਕੇ ਮੈਂਬਰ ਪਾਰਲੀਮੈਂਟ ਬਣ ਕੇ ਪਾਰਲੀਮੈਂਟ ਦੀਆਂ ਬਰੂਹਾਂ ਉੱਤੇ ਪੁੱਜੇ ਹਨ। ਪਿੰਡ ਟਾਹਲੀ ਥਾਣਾ ਟਾਂਡਾ ਵਿਖੇ ਐੱਮ ਐੱਲ ਏ ਦੀ ਵਧੀਕੀ ਦਾ ਸ਼ਿਕਾਰ ਹੋਏ ਨੋਜਵਾਨ 20 ਮਈ ਤੋਂ ਜੇਲ੍ਹ ਵਿੱਚ ਬੰਦ ਕੀਤੇ ਹੋਏ ਹਨ। ਉਸ ਦਿਨ ਤੋਂ ਹੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਲਿਤ ਮਜ਼ਦੂਰਾਂ ਦੀ ਰਿਹਾਈ ਅਤੇ ਉਹਨਾਂ ਦਾ ਮੋਬਾਇਲ ਫ਼ੋਨ ਝਪਟਣ ਉਪਰੰਤ ਵਧੀਕੀ ਕਰਨ ਵਾਲੇ ਐੱਮ ਐੱਲ ਏ ਖਿਲਾਫ਼ ਕਾਰਵਾਈ ਕਰਨ ਲਈ ਸੰਘਰਸ਼ ਕਰ ਰਹੀ ਹੈ। 1
3 ਜੂਨ ਨੂੰ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ 19 ਜੂਨ ਤੱਕ ਜੇਲ੍ਹ ਬੰਦ ਕੀਤੇ ਦਲਿਤ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਹੰਕਾਰੀ ਐੱਮ ਐੱਲ ਏ ਦੇ ਦਬਾਅ ਕਾਰਨ ਪੁਲਿਸ ਅਧਿਕਾਰੀਆਂ ਨੇ ਵਾਅਦਾ ਖਿਲਾਫੀ ਕੀਤੀ। ਜਿਸ ਦੇ ਖਿਲਾਫ਼ 25 ਜੂਨ ਤੋਂ ਦਲਿਤ ਮਜ਼ਦੂਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਮੋਰਚਾ ਲਗਾ ਕੇ ਬੈਠੇ ਹਨ। ਕਹਿਰ ਦੀ ਗਰਮੀਂ ਦੇ ਚੱਲਦਿਆਂ ਔਖਿਆਂ ਹਾਲਤਾਂ ਵਿੱਚ ਮੋਰਚੇ ਉੱਪਰ ਦਲਿਤ, ਮਜ਼ਦੂਰ ਡਟੇ ਹੋਏ ਹਨ। ਆਪਣੇ ਆਪ ਨੂੰ ਦਲਿਤ ਹਿਤੈਸ਼ੀ ਕਹਾਉਣ ਵਾਲੇ ਮੈਂਬਰ ਪਾਰਲੀਮੈਂਟ ਚੱਬੇਵਾਲ ਦੀ ਪਿੰਡ ਟਾਹਲੀ ਨਾਲ ਸਬੰਧਤ ਜੇਲ੍ਹ ਵਿੱਚ ਬੰਦ ਦਲਿਤਾਂ ਦੇ ਮਾਮਲੇ 'ਤੇ ਜ਼ੁਬਾਨ ਤੱਕ ਨਹੀਂ ਖੁੱਲ੍ਹੀ। 
ਉਨ੍ਹਾਂ ਕਿਹਾ ਚੱਬੇਵਾਲ ਸਮੇਤ ਭਗਵੰਤ ਸਿੰਘ ਮਾਨ ਸਰਕਾਰ ਅਤੇ ਪ੍ਰਸ਼ਾਸਨ ਦਲਿਤ ਮਜ਼ਦੂਰਾਂ ਤਰਫ਼ ਪਿੱਠ ਕਰਕੇ ਬੈਠਾ ਹੈ। ਜਿਸ ਕਾਰਨ ਦਲਿਤਾਂ ਮਜ਼ਦੂਰਾਂ ਦੇ ਮਨਾਂ ਵਿੱਚ ਡਾਢਾ ਗੁੱਸਾ ਪਾਇਆ ਜਾ ਰਿਹਾ ਹੈ। ਅੱਜ ਮੋਰਚੇ ਉੱਤੇ ਧਰਨਾਕਾਰੀਆਂ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਕਮਲਜੀਤ ਸਨਾਵਾਂ, ਕਿਰਨਪ੍ਰੀਤ ਕੌਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸੁਖਦੇਵ ਡਾਨਸੀਵਾਲ ਆਦਿ ਨੇ ਸੰਬੋਧਨ ਕੀਤਾ। 
ਯੂਨੀਅਨ ਨੇ 1 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਘਰ ਦੇ ਕੀਤੇ ਜਾ ਰਹੇ ਘੇਰਾਓ ਨੂੰ ਸਫ਼ਲ ਬਣਾਉਣ ਲਈ ਇਨਸਾਫ਼ ਪਸੰਦ ਲੋਕਾਂ ਅਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ।