ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਲੋੜਵੰਦ ਸਕੂਲ ਵਿਦਿਆਰਥੀ ਨੂੰ ਸਾਈਕਲ ਭੇਟ
ਨਵਾਂਸ਼ਹਿਰ - ਗੁਰੂ ਨਾਨਕ ਸਾਹਿਬ ਜੀ ਵਲੋਂ ਦਰਸਾਏ ਮਾਰਗ 'ਘਾਲਿ ਖਾਇ ਕਿਛੁ ਹਥਹੁ ਦੇਇ' ਵਾਲੇ ਸਿਧਾਂਤ ਤੇ ਚਲਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੇ ਇੱਕ ਬਹੁਤ ਹੀ ਲੋੜਵੰਦ ਸਕੂਲੀ ਵਿਦਿਆਰਥੀ ਨੂੰ ਨੌਵੀਂ ਕਲਾਸ ਵਿਚ ਉਚੇਰੀ ਵਿਦਿਆ ਪ੍ਰਾਪਤ ਕਰਨ ਲਈ ਆਪਣੇ ਪਿੰਡ ਥਾਂਦੀਆਂ ਤੋਂ ਆਦਰਸ਼ ਸਰਕਾਰੀ ਸੀ: ਸੈ: ਸਕੂਲ ਖਟਕੜ ਕਲਾਂ ਨੂੰ ਜਾਣ ਵਾਸਤੇ ਸਾਈਕਲ ਭੇਟ ਕੀਤਾ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਕਮਜੋਰ ਮਾਲੀ ਹਾਲਤ ਅਤੇ ਪਿਤਾ ਦਾ ਸਾਇਆ ਸਿਰ ਤੇ ਨਾ ਹੋਣ ਕਰਕੇ ਬੱਚੇ ਨੂੰ ਰੋਜ਼ਾਨਾ ਪੈਦਲ ਤੁਰ ਕੇ ਸਕੂਲ ਜਾਣਾ ਪੈਂਦਾ ਸੀ। ਜਦੋਂ ਪਰਿਵਾਰਕ ਸੂਤਰਾਂ ਰਾਹੀਂ ਸੁਸਾਇਟੀ ਦੇ ਧਿਆਨ ਵਿਚ ਇਸ ਗੱਲ ਨੂੰ ਲਿਆਂਦਾ ਗਿਆ ਤਾਂ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਬੱਚੇ ਨੂੰ ਸਾਈਕਲ ਦੀ ਸੇਵਾ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ। ਸਥਾਨਕ ਸੰਧੂ ਹਸਪਤਾਲ ਵਿਖੇ ਸੇਵਾ ਨਿਭਾਅ ਰਹੇ ਡਾ: ਜਸਪ੍ਰੀਤ ਕੌਰ ਵਲੋਂ ਅੱਜ ਆਪਣੇ ਜਨਮ ਦਿਨ ਮੌਕੇ ਇਸ ਸੇਵਾ ਲਈ ਵਿਸ਼ੇਸ਼ ਯੋਗਦਾਨ ਵੀ ਪਾਇਆ ਗਿਆ। ਇਸ ਮੌਕੇ ਦਲਜੀਤ ਸਿੰਘ ਬੋਲਾ ਪ੍ਰਿੰਸੀਪਲ ਖਾਲਸਾ ਨਵਾਂਸ਼ਹਿਰ ਵੀ ਮੌਜੂਦ ਸਨ ਜਿਨ੍ਹਾਂ ਨੇ ਸੁਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਆਮ ਲੋਕਾਂ ਨੂੰ ਅਜਿਹੀਆਂ ਸੇਵਾਵਾਂ ਲਈ ਅੱਗੇ ਆਉਣ ਅਤੇ ਵਧ ਚੜ੍ਹ ਕੇ ਸਹਿਯੋਗ ਕਰਨ ਲਈ ਅਪੀਲ ਕੀਤੀ।
ਸੁਸਾਇਟੀ ਦੇ ਸੀਨੀਅਰ ਮੈਂਬਰ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀ ਐੱਸ ਪੀ ਨੇ ਇਸ ਮੌਕੇ ਕਿਹਾ ਕਿ ਅੱਜ ਸਾਨੂੰ ਆਪਣੇ ਬੱਚਿਆਂ ਦੇ ਜਨਮਦਿਨ ਜਾਂ ਹੋਰ ਖੁਸ਼ੀ ਅਤੇ ਗਮੀ ਦੇ ਮੌਕਿਆਂ ਤੇ ਫਜੂਲ ਖਰਚੀ ਕਰਨ ਦੀ ਬਜਾਏ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਦਾਨੀ ਸੱਜਣਾਂ ਅਤੇ ਪਰਿਵਾਰਾਂ ਵਿਚ ਇਕ ਕੜੀ ਦਾ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਮੈਨੇਜਰ, ਰਣਵੀਰ ਸਿੰਘ ਰਾਏ, ਅਨਿਲ ਰਾਣਾ, ਹਰਮਿੰਦਰ ਸਿੰਘ ਨਰੂਲਾ, ਅੰਕੁਸ਼ ਨਿਝਾਵਨ, ਨਵਨੀਤ ਸ਼ਰਮਾ, ਮੈਡਮ ਅੰਨੂ ਮੂੰਮ ਅਤੇ ਸੰਦੀਪ ਕੌਰ ਵੀ ਮੌਜੂਦ ਸਨ।