ਜਲੰਧਰ ਪੱਛਮੀ ਤੋਂ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਮੈਡਮ ਸੁਰਿੰਦਰ ਕੌਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਕੁਲਵਿੰਦਰ ਸਿੰਘ ਰਸੂਲਪੁਰ
ਮਾਹਿਲਪੁਰ, 3 ਜੁਲਾਈ- 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੀ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਰਸੂਲਪੁਰ ਨੇ ਆਪਣੇ ਸਾਥੀਆਂ ਸਮੇਤ ਇਸ ਹਲਕੇ ਦਾ ਦੌਰਾ ਕਰਕੇ ਘਰ ਘਰ ਜਾ ਕੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਉਨਾਂ ਨਾਲ ਦਵਿੰਦਰ ਸਿੰਘ ਖਾਲਸਾ ਬਲਾਕ ਪ੍ਰਧਾਨ ਚੱਬੇਵਾਲ, ਚੌਧਰੀ ਗੁਰਪ੍ਰੀਤ ਸਿੰਘ ਯੂਥ ਪ੍ਰਧਾਨ, ਰੋਹਿਤ ਜੋਸ਼ੀ ਸਾਬਕਾ ਪ੍ਰਧਾਨ ਯੂਥ ਸਮੇਤ ਚੱਬੇਵਾਲ ਹਲਕੇ ਦੇ ਕਾਂਗਰਸੀ ਆਗੂ ਮੌਜੂਦ ਸਨ। ਉਹਨਾਂ ਦੱਸਿਆ ਕਿ ਇਸ ਉਪ ਚੋਣ ਵਿੱਚ ਪ੍ਰਚਾਰ ਮੁਹਿੰਮ ਦੌਰਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਮੈਂਬਰ ਪਾਰਲੀਮੈਂਟ ਸੂਬਾ ਪ੍ਰਧਾਨ ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਵੀ ਜੋਰ ਸ਼ੋਰ ਨਾਲ ਪਾਰਟੀ ਉਮੀਦਵਾਰ ਮੈਡਮ ਸੁਰਜੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਰਾਜਾ ਬੜਿੰਗ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਮਿਲ ਕੇ ਪਾਰਟੀ ਉਮੀਦਵਾਰ ਦੀ ਮੁਹਿਮ ਨੂੰ ਤੇਜ਼ ਕਰਦੇ ਹੋਏ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ।
ਕੁਲਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਵੱਡੀ ਲੀਡ ਨਾਲ ਜਿੱਤ ਹੋਈ ਸੀ। ਇਸੇ ਤਰ੍ਹਾਂ ਹੀ ਜਲੰਧਰ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਮੈਡਮ ਸੁਰਿੰਦਰ ਕੌਰ ਦੀ ਵੱਡੀ ਗਿਣਤੀ ਨਾਲ ਜਿੱਤ ਹੋਵੇਗੀ। ਵਰਨਣਯੋਗ ਹੈ ਕਿ ਸਰਦਾਰ ਕੁਲਵਿੰਦਰ ਸਿੰਘ ਰਸੂਲਪੁਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਇੱਕ ਵਫਾਦਾਰ ਸਿਪਾਹੀ ਹਨ। ਉਹਨਾਂ ਨੇ ਹਮੇਸ਼ਾ ਹੀ ਮਿਹਨਤ- ਇਮਾਨਦਾਰੀ ਅਤੇ ਲਗਨ ਨਾਲ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਹੈ। ਇਸ ਵਾਰ ਵੀ ਉਹ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ।