ਨਸ਼ਿਆਂ ਦੀ ਚੇਨ ਤੋੜਨ ਲਈ ਸਮਾਜ ਦਾ ਸਹਿਯੋਗ ਬਹੁਤ ਜ਼ਰੂਰੀ : ਵਰੁਣ ਸ਼ਰਮਾ

ਪਟਿਆਲਾ, 3 ਜੁਲਾਈ - ਪੰਜਾਬ ਪੁਲਿਸ ਨੇ ਜਿੱਥੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਉੱਥੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਲਈ ਵੱਖ ਵੱਖ ਪ੍ਰੋਗਰਾਮਾਂ ਤੇ ਸੈਮੀਨਾਰਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਸਥਾਨਕ ਥਾਪਰ ਯੂਨੀਵਰਸਿਟੀ ਵਿਖੇ ਵੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਲੋਕਾਂ ਨੂੰ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਚੇਨ ਨੂੰ ਤੋੜਨ ਲਈ ਸਮਾਜ ਦੇ ਸਹਿਯੋਗ ਦੀ ਨਿਹਾਇਤ ਜ਼ਰੂਰਤ ਹੈ। ਆਪਣੇ ਸੰਖੇਪ ਸੰਬੋਧਨ ਵਿੱਚ ਐਸ ਪੀ (ਸਿਟੀ) ਪਟਿਆਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਮੈਦਾਨ ਨੂੰ ਅਪਨਾਉਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਵੀ ਕੀਤਾ। ਇਸ ਮੌਕੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੁਫਤ ਸਾਹਿਤ ਵੀ ਵੰਡਿਆ ਗਿਆ।