ਨਸਬੰਦੀ ਅਤੇ ਨਲਬੰਦੀ ਦੇ ਆਪ੍ਰੇਸ਼ਨ ਕਰਵਾਉਣ ਲਈ ਸਿਹਤ ਕੇਂਦਰਾਂ ਵਿਚ ਕੈਂਪ 11 ਤੋਂ

ਪਟਿਆਲਾ, 4 ਜੁਲਾਈ - ਸਿਹਤ ਵਿਭਾਗ ਪੰਜਾਬ ਵੱਲੋਂ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ 27 ਜੂਨ ਤੋਂ 10 ਜੁਲਾਈ ਤਕ ਮੋਬਲਾਈਜ਼ੇਸ਼ਨ ਪੰਦਰਵਾੜਾ (ਦੰਪਤੀ ਸੰਪਰਕ ਪੰਦਰਵਾੜਾ) ਮਨਾਇਆ ਜਾ ਰਿਹਾ ਹੈ। ਸਿਹਤਮੰੰਦ ਪਰਿਵਾਰ ਬਾਰੇ ਸੰਦੇਸ਼ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਹੈ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਸਿਹਤਮੰੰਦ ਮਾਂ ਅਤੇ ਬੱਚੇ ਲਈ ਪਹਿਲਾ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂੁਜਾ ਬੱਚਾ ਤਿੰਨ ਸਾਲ ਬਾਅਦ ਕਰਨ,

ਪਟਿਆਲਾ, 4 ਜੁਲਾਈ - ਸਿਹਤ ਵਿਭਾਗ ਪੰਜਾਬ ਵੱਲੋਂ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ 27 ਜੂਨ ਤੋਂ 10 ਜੁਲਾਈ ਤਕ ਮੋਬਲਾਈਜ਼ੇਸ਼ਨ ਪੰਦਰਵਾੜਾ (ਦੰਪਤੀ ਸੰਪਰਕ ਪੰਦਰਵਾੜਾ) ਮਨਾਇਆ ਜਾ ਰਿਹਾ ਹੈ। ਸਿਹਤਮੰੰਦ ਪਰਿਵਾਰ ਬਾਰੇ ਸੰਦੇਸ਼ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਹੈ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਸਿਹਤਮੰੰਦ ਮਾਂ ਅਤੇ ਬੱਚੇ ਲਈ ਪਹਿਲਾ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂੁਜਾ ਬੱਚਾ ਤਿੰਨ ਸਾਲ ਬਾਅਦ ਕਰਨ, ਪਰਿਵਾਰਾਂ ਨੂੰ ਲੜਕੀ ਦੇ ਵਿਆਹ 18 ਸਾਲ ਤੋਂ ਪਹਿਲਾਂ ਅਤੇ ਲੜਕੇੇ ਦਾ ਵਿਆਹ 21 ਸਾਲ ਤੋਂ ਘੱਟ ਉਮਰ 'ਤੇ ਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪਰਿਵਾਰ ਨੂੰ ਸੀਮਤ ਰੱਖਣ ਲਈ ਅਤੇ ਬੱਚਿਆਂ ਵਿਚ ਵਕਫਾ ਰੱਖਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਤਰੀਕਿਆਂ (ਕਾਪਰ ਟੀ, ਸੀ.ਸੀ, ਆਈ.ਯੁ.ਸੀ.ਡੀ ਗਰਭ ਨਿਰੋਧਕ ਗੋਲੀ ਛਾਯਾ) ਅਤੇ ਪੱਕੇ ਤਰੀਕਿਆਂ (ਨਲਬੰਦੀ ਅਤੇ ਨਸਬੰਦੀ) ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪਰਿਵਾਰ ਨੂੰ ਆਪਣੀ ਇੱਛਾ ਅਨੁਸਾਰ ਇਹ ਸਾਧਨ ਅਪਣਾਉਣ ਸਬੰਧੀ ਪ੍ਰੇੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ “ਵਿਕਸਿ਼ਤ ਭਾਰਤ ਦੀ ਨਵੀ ਪਛਾਣ,ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ”  ਤਹਿਤ ਮਨਾਇਆ ਜਾਵੇਗਾ। 
ਉਹਨਾਂ ਕਿਹਾ ਕਿ ਹਰੇਕ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਆਪਣਾ ਪਰਿਵਾਰ ਇਕ ਜਾਂ ਦੋ ਬੱਚਿਆਂ ਤੱਕ ਸੀਮਤ ਰੱਖਣ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਪਰਿਵਾਰ ਨਿਯੌਜਨ ਨਾਲ ਸਬੰਧਤ ਸਾਰੀਆਂ ਸਿਹਤ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਐਸ.ਜੇ. ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਤਹਿਤ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ,  ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ  ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿਤੀ ਜਾਂਦੀ ਹੈ। 
ਡਾ. ਐਸ.ਜੇ. ਸਿੰਘ ਨੇ ਕਿਹਾ ਕਿ 11 ਤੋਂ 24 ਜੁਲਾਈ ਤਕ ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਤਹਿਤ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਅਤੇ ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਲਈ ਸਰਕਾਰੀ ਸਿਹਤ ਕੇਦਰਾਂ ਵਿਚ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਜ਼ਿਲ੍ਹਾ ਟੀਬੀ ਅਫਸਰ ਡਾ. ਗੁਰਪ਼ੀਤ ਨਾਗਰਾ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਜ਼ਿਲ੍ਹਾ ਮੋਨੀਟੀਰਿੰਗ ਐਂਡ ਇਵੈਲੂਏਸ਼ਨ ਅਫਸਰ ਮੋਨਿਕਾ ਸ਼ਰਮਾ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਜਸਵੀਰ ਕੌਰ, ਡੀ.ਐਸ.ਏ. ਤ੍ਰਿਪਤਾ ਅਤੇ ਬਿੱਟੂ ਵੀ ਹਾਜ਼ਰ ਸਨ।