ਕੈਨੇਡਾ ਵਿੱਚ ਪਟਿਆਲਾ ਦਾ ਗੱਭਰੂ ਬਣਿਆ 'ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਂਟ ਅਫ਼ਸਰ'

ਟੋਰੋਂਟੋ, 6 ਜੁਲਾਈ - ਕੈਨੇਡਾ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਨੌਜਵਾਨ ਰਣਿੰਦਰਜੀਤ ਸਿੰਘ ਨੇ 'ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਂਟ ਅਫ਼ਸਰ' ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਰਣਿੰਦਰਜੀਤ ਸਿੰਘ 2019 ਵਿੱਚ ਕੈਨੇਡਾ ਆਇਆ ਸੀ।

ਟੋਰੋਂਟੋ, 6 ਜੁਲਾਈ - ਕੈਨੇਡਾ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਦੇ ਨੌਜਵਾਨ ਰਣਿੰਦਰਜੀਤ ਸਿੰਘ ਨੇ 'ਟੋਰੋਂਟੋ ਪੁਲਿਸ ਪਾਰਕਿੰਗ ਐਨਫੋਰਸਮੈਂਟ ਅਫ਼ਸਰ' ਦਾ ਅਹੁਦਾ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।  ਰਣਿੰਦਰਜੀਤ ਸਿੰਘ 2019 ਵਿੱਚ ਕੈਨੇਡਾ ਆਇਆ ਸੀ। ਉਸਦੇ ਪਿਤਾ ਇੰਦਰਜੀਤ ਸਿੰਘ ਬਬਲੂ (ਪਟਿਆਲਾ ਦੇ ਮਸ਼ਹੂਰ ਰਹੇ ਸਿਟੀ ਕੇਬਲ ਓਪੇਰਾ ਦੇ ਰਿਪੋਰਟਰ ਤੇ ਕੈਮਰਾਮੈਨ) ਅਤੇ ਮਾਤਾ ਕੁਲਵਿੰਦਰ ਕੌਰ ਵੀ 2023 ਤੋਂ ਕੈਨੇਡਾ ਵਿੱਚ ਹੀ ਹਨ। ਦੋਹਾਂ ਨੇ ਆਪਣਾ ਚਾਅ ਸਾਂਝਾ ਕਰਦਿਆਂ ਦੱਸਿਆ ਕਿ ਇਸ ਅਹੁਦੇ ਦੀ ਛੇ ਹਫ਼ਤੇ ਦੀ ਸਿਖਲਾਈ ਉਪਰੰਤ ਹੁਣ ਜਦੋਂ ਉਨ੍ਹਾਂ ਦਾ ਲਾਡਲਾ ਪੁੱਤਰ ਰਣਿੰਦਰਜੀਤ ਸਿੰਘ ਡਿਊਟੀ ਸੰਭਾਲਣ ਜਾ ਰਿਹਾ ਹੈ ਤਾਂ ਉਹ ਬਹੁਤ ਖੁਸ਼ ਹਨ। ਰਣਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਉਸ ਨੇ ਅਕਾਦਮਿਕ ਪੇਪਰ ਵਿੱਚ 150 ਵਿੱਚੋਂ 149 ਨੰਬਰ ਲੈ ਕੇ ਸਰਵੋਤਮ ਸਥਾਨ ਹਾਸਲ ਕੀਤਾ ਹੈ ਜਿਸ ਕਾਰਨ ਉਸਨੂੰ ਡਿਪਟੀ ਚੀਫ਼ ਆਫ਼ ਟਰੋਂਟੋ ਪੁਲਿਸ ਲੌਰੈਨ ਪੌਗ ਵੱਲੋਂ ਇਹ ਐਵਾਰਡ ਪ੍ਰਦਾਨ ਕੀਤਾ ਗਿਆ। ਉਸਨੇ ਮਾਣ ਨਾਲ ਦੱਸਿਆ ਕਿ ਪਹਿਲੀ ਵਾਰ ਕਿਸੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਇਹ ਐਵਾਰਡ ਮਿਲਿਆ ਹੈ। ਰਣਿੰਦਰਜੀਤ ਸਿੰਘ ਨੇ ਆਪਣੀ ਇਸ ਪ੍ਰਾਪਤੀ ਲਈ ਮਾਪਿਆਂ ਤੋਂ ਇਲਾਵਾ ਆਪਣੇ ਦੋਸਤ ਹਰਦੀਪ ਸਿੰਘ ਬੈਂਸ ਨੂੰ ਆਪਣਾ ਪ੍ਰੇਰਣਾ ਸਰੋਤ ਦੱਸਿਆ ਜੋ ਖ਼ੁਦ ਇਸੇ ਅਹੁਦੇ 'ਤੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰੋਗਰਾਮ ਦੌਰਾਨ 25 ਵਿਅਕਤੀਆਂ ਦੇ ਸਮੂਹ ਵਿੱਚ ਉਹ ਸਭ ਤੋਂ ਛੋਟੀ ਉਮਰ ਦਾ ਸੀ।