ਵਿਧਾਇਕ ਹਰਮੀਤ ਪਠਾਣਮਾਜਰਾ ਦੀ ਟੀਮ ਨੇ ਜਲੰਧਰ ਪੱਛਮੀ ਹਲਕੇ ਵਿੱਚ ਕੀਤਾ ਚੋਣ ਪ੍ਰਚਾਰ

ਸਨੌਰ (ਪਟਿਆਲਾ), 6 ਜੁਲਾਈ - ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਲਈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਾਰਡ ਨੰਬਰ 40 ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ।

ਸਨੌਰ (ਪਟਿਆਲਾ), 6 ਜੁਲਾਈ - ਜਲੰਧਰ (ਪੱਛਮੀ) ਦੀ ਜ਼ਿਮਨੀ ਚੋਣ ਲਈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਾਰਡ ਨੰਬਰ 40 ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਅੱਜ  ਪਠਾਣਮਾਜਰਾ ਦੀ ਟੀਮ ਨੇ ਵਾਰਡ ਵਿੱਚ ਵੋਟਰਾਂ ਦੇ ਘਰ ਘਰ ਜਾ ਕੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਿਮਰਨਜੀਤ ਸਿੰਘ ਸੋਹਲ, ਜੋਗਿੰਦਰ ਸਿੰਘ ਚੂਹਟ, ਨਰਿੰਦਰ ਸ਼ਰਮਾ, ਜੀਤੂ ਥਿੰਦ, ਪੰਜਾਬ ਸਿੰਘ, ਸਰਪੰਚ ਅਮਨਿੰਦਰ ਕਛਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਲਗਾਤਾਰ ਯਤਨਸ਼ੀਲ ਹਨ।  ਸਰਕਾਰ ਬਣਨ ਉਪਰੰਤ ਹੀ ਪਹਿਲੀ ਗਰੰਟੀ ਵਿੱਚ ਛੇ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫੈਸਲਾ ਕੀਤਾ ਗਿਆ । ਜਲੰਧਰ ਪੱਛਮੀ ਦੇ ਵੋਟਰਾਂ ਨੇ ਫੈਸਲਾ ਕਰ ਲਿਆ ਹੈ ਕੀ ਮੋਹਿੰਦਰ ਭਗਤ ਨੂੰ ਹੀ ਆਪਣਾ ਵਿਧਾਇਕ ਚੁਣਨਗੇ ਕਿਉਂਕਿ ਮੋਹਿੰਦਰ ਭਗਤ ਹੀ ਇਕ ਐਸੇ ਇਨਸਾਨ ਹਨ ਜਿਨ੍ਹਾਂ ਨੂੰ ਜਲੰਧਰ ਦੇ ਲੋਕ ਦਿਲੋਂ ਪਿਆਰ ਕਰਦੇ ਹਨ, ਜਿਨ੍ਹਾਂ ਦੀ ਇਮਾਨਦਾਰੀ ਦੀ ਲੋਕ ਮਿਸਾਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਾਖ ਤੇ ਲੋਕ ਭਲਾਈ ਸਕੀਮਾਂ ਨੂੰ ਵੇਖਦੇ ਹੋਏ ਅਕਾਲੀ, ਕਾਂਗਰਸ ਅਤੇ ਭਾਜਪਾ ਦੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।