
ਮਾਸ ਮੀਡੀਆ ਵਿੰਗ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਕੀਤਾ ਗਿਆ ਜਾਗਰੂਕ।
ਨਵਾਂਸ਼ਹਿਰ - ਜਿਲ੍ਹੇ 'ਚ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਤੋਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਸ਼ੂਗਰ ਮਿੱਲ ਨਵਾਂਸ਼ਹਿਰ, ਪੰਜਾਬ ਟੈਕਸੀ ਸਟੈਂਡ ਨਵਾਂਸ਼ਹਿਰ, ਸਤਲੁਜ ਸਰਵਿਸ ਸਟੇਸ਼ਨ ਨਵਾਂਸ਼ਹਿਰ,ਕੋਕਾ ਕੋਲਾ ਗਡਾਉਨ ਨਵਾਂਸ਼ਹਿਰ ਵਿਖੇ ਸਿਹਤ ਸਿੱਖਿਆ ਦਿੱਤੀ ਗਈ।
ਨਵਾਂਸ਼ਹਿਰ - ਜਿਲ੍ਹੇ 'ਚ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸੰਬੰਧੀ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਤੋਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਸ਼ੂਗਰ ਮਿੱਲ ਨਵਾਂਸ਼ਹਿਰ, ਪੰਜਾਬ ਟੈਕਸੀ ਸਟੈਂਡ ਨਵਾਂਸ਼ਹਿਰ, ਸਤਲੁਜ ਸਰਵਿਸ ਸਟੇਸ਼ਨ ਨਵਾਂਸ਼ਹਿਰ,ਕੋਕਾ ਕੋਲਾ ਗਡਾਉਨ ਨਵਾਂਸ਼ਹਿਰ ਵਿਖੇ ਸਿਹਤ ਸਿੱਖਿਆ ਦਿੱਤੀ ਗਈ।
ਜਿਸ ਵਿੱਚ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ, ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਜਾਗਰੂਕ ਕੀਤਾ ਗਿਆ।। ਉਨ੍ਹਾਂ ਵੱਲੋਂ ਬਰਸਾਤੀ ਮੌਸਮ ਦੇ ਮੱਦੇਨਜਰ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਦਸਤ ਰੋਕੋ ਮੁਹਿੰਮ, ਨੇਸ਼ਨਲ ਵੈਕਟਰ ਐਂਡ ਵਾਟਰ ਬੋਰਨ ਕੰਟਰੋਲ ਪ੍ਰੋਗਰਾਮ ਦੇ ਅੰਤਰਗਤ ਮਲੇਰੀਆ, ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਮੁਹਿੰਮ ਤਹਿਤ ਵੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ 11 ਜੁਲਾਈ ਤੋਂ 24 ਜੁਲਾਈ ਤੱਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾਵੇਗਾ ਜਿਸ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਿਹਤ ਸੇਵਾਵਾਂ ਤਹਿਤ 28 ਜੂਨ ਤੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਲੱਗਭਗ ਇੱਕ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ 28 ਜੂਨ ਤੋਂ 10 ਜੁਲਾਈ ਤੱਕ " ਦੰਪਤੀ ਸੰਪਰਕ ਪੰਦਰਵਾੜਾ " ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਿਹਤ ਵਿਭਾਗ ਦੇ ਸਿਹਤ ਕਾਮਿਆਂ ਵੱਲੋਂ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਾਲ ਸਿਹਤ ਵਿਭਾਗ ਵੱਲੋਂ ਅਬਾਦੀ ਦਿਵਸ ਨੂੰ "ਵਿਕਸਿਤ ਭਾਰਤ ਦੀ ਨਵੀਂ ਪਹਿਚਾਣ - ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ" ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ 11 ਜੁਲਾਈ ਤੋਂ 24 ਜੁਲਾਈ ਤੱਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ -ਵੱਖ ਸਿਹਤ ਸੰਸਥਾਵਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਯੋਗ ਜੋੜਿਆਂ ਨੂੰ ਸਿਹਤ ਸੰਸਥਾਵਾਂ 'ਤੇ ਸਿਹਤ ਕਾਮਿਆਂ ਦੀ ਮੱਦਦ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾਣਗੀਆਂ ਅਤੇ ਵੱਧ ਤੋਂ ਵੱਧ ਯੋਗ ਜੋੜਿਆਂ ਨੂੰ ਆਬਾਦੀ ਸਥਿਰਤਾ ਪੰਦਰਵਾੜੇ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਾਰੇ ਯੋਗ ਜੋੜਿਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਇਸ ਪੰਦਰਵਾੜੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਪਾ ਰਲਮਿਲ ਕੇ ਬੱਚਿਆਂ ਦੀਆਂ ਡਾਇਰੀਆ (ਦਸਤ) ਕਾਰਨ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਦਸਤ ਇੱਕ ਆਮ ਸਮੱਸਿਆ ਹੈ। ਇਸ ਦੇ ਹੋਣ ਦਾ ਮੁੱਖ ਕਾਰਨ ਵਾਇਰਲ ਜਾਂ ਬੈਕਟੀਰੀਆ ਇਨਫੈਕਸ਼ਨ ਹੁੰਦਾ ਹੈ। ਦੂਸ਼ਿਤ ਪਾਣੀ ਅਤੇ ਭੋਜਨ ਦੇ ਸੇਵਨ ਕਾਰਨ ਅਕਸਰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਦਸਤ ਦੇ ਕਾਰਨ ਮਨੁੱਖ ਦੇ ਸਰੀਰ 'ਚ ਕਈ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਲੱਗਦੇ ਹਨ। ਇਨ੍ਹਾਂ 'ਚ ਉਲਟੀ, ਡੀਹਾਈਡਰੇਸ਼ਨ, ਦਸਤ, ਪੇਟ 'ਚ ਦਰਦ, ਬੁਖ਼ਾਰ, ਸੋਜ ਅਤੇ ਮਲ 'ਚੋਂ ਖੂਨ ਆਉਣਾ ਆਦਿ ਸ਼ਾਮਲ ਹੈ। ਉਨ੍ਹਾਂ ਵੱਲੋਂ ਓ.ਆਰ.ਐਸ. ਦਾ ਘੋਲ ਬਣਾਉਣ ਅਤੇ ਪਿਲਾਉਣ ਦੀ ਵਿਧੀ ਸੰਬਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਪਤਲੇ ਦਸਤ ਹੋਣ ਦੀ ਸੂਰਤ ਵਿੱਚ ਜੇਕਰ ਓ.ਆਰ.ਐਸ. ਦਾ ਘੋਲ ਪਿਲਾਇਆ ਜਾਵੇ ਤਾਂ ਇਹ ਜੀਵਣ ਰੱਖਿਅਕ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ Suman ਦੇ ਫਾਰਮੂਲੇ ਰਾਹੀਂ ਹੱਥ ਧੋਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਮੌਕੇ ਯੁਗੇਸ਼ ਕੁਮਾਰ, ਬਲਵਿੰਦਰ ਸਿੰਘ,ਜੱਸਾ ਬਾਂਬਾ, ਰਜਿੰਦਰ ਕੁਮਾਰ, ਮੁਕੇਸ਼ ਕੁਮਾਰ, ਹਰਵਿੰਦਰ ਕੁਮਾਰ, ਮਨਜੀਤ ਸਿੰਘ,ਰਾਮ ਸਰੂਪ, ਪਰਮਜੀਤ ਸਿੰਘ, ਸਰਬਜੀਤ ਸਿੰਘ, ਸ਼ਿਵ ਕੁਮਾਰ, ਪਲਵਿੰਦਰ ਸਿੰਘ, ਕੁਲਦੀਪ ਸਿੰਘ ਵਲੋਂ ਸਪੂਰਨ ਸਹਿਯੋਗ ਦਿੱਤਾ ਗਿਆ।
