ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਵੱਖ ਵੱਖ ਥਾਂਵਾਂ 'ਤੇ ਲਾਏ ਬੂਟੇ

ਪਟਿਆਲਾ, 9 ਜੁਲਾਈ - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ 1 ਜੁਲਾਈ ਤੋਂ 30 ਸਤੰਬਰ ਤਕ ਜ਼ਿਲ੍ਹਾ ਪਟਿਆਲਾ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰ ਵੱਲੋਂ ਸ਼ਹਿਰ ਪਟਿਆਲਾ ਦੇ ਆਸ-ਪਾਸ ਦੇ ਇਲਾਕੇ, ਵੱਖ-ਵੱਖ ਸਕੂਲਾਂ, ਜ਼ਿਲ੍ਹਾ ਅਦਾਲਤਾਂ ਕੰਪਲੈਕਸ ਪਟਿਆਲਾ, ਸਬ-ਡਵੀਜ਼ਨ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਸਥਿਤ ਕੋਰਟ ਕੰਪਲੈਕਸਾਂ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਅਹਾਤੇ ਵਿੱਚ ਬੂਟੇ ਲਾਏ ਗਏ। ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਅਥਾਰਟੀ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਿੰਮ, ਬੋਹੜ ਅਤੇ ਪਿੱਪਲ ਦੇ ਬੂਟੇ ਵਿਸ਼ੇਸ਼ ਤੌਰ 'ਤੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। 
ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰਬਰ 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29 ਜੁਲਾਈ ਤੋਂ 3 ਅਗਸਤ 2024 ਤਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14 ਸਿਤੰਬਰ  ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।