ਮੰਦਿਰ ਸਿੱਧ ਬਾਬਾ ਬਾਲਕ ਨਾਥ ਜੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਮਾਹਿਲਪੁਰ, 9 ਜੁਲਾਈ - ਮੰਦਿਰ ਬਾਬਾ ਬਾਲਕ ਨਾਥ ਜੀ ਨਜਫਗੜ ਨਵੀਂ ਦਿੱਲੀ ਵਿਖੇ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਨੇ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਮੁਫਤ ਮੈਡੀਕਲ ਕੈਂਪ ਲਗਾਇਆ।

ਮਾਹਿਲਪੁਰ, 9 ਜੁਲਾਈ - ਮੰਦਿਰ ਬਾਬਾ ਬਾਲਕ ਨਾਥ ਜੀ ਨਜਫਗੜ ਨਵੀਂ ਦਿੱਲੀ ਵਿਖੇ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਨੇ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਮੁਫਤ ਮੈਡੀਕਲ ਕੈਂਪ ਲਗਾਇਆ। 
ਕੈਂਪ ਦੇ ਉਦਘਾਟਨ ਮੌਕੇ 108 ਸੰਤ ਸੋਢੀ ਸ਼ਾਹ ਜੀ, ਸੰਤ ਜੈ ਭਗਵਾਨ ਜੀ, ਸੰਤ ਸ਼ਾਮ ਲਾਲ ਜੀ, ਸੰਤ ਪ੍ਰੇਮ ਸਾਈ ਜੀ, ਜਿੰਦਰ, ਗੁਰਨਾਮ ਸੋਨੂ ਸਮੇਤ ਇਸ ਅਸਥਾਨ ਨਾਲ ਜੁੜੀਆਂ ਸੰਗਤਾਂ ਹਾਜ਼ਰ ਸਨ। ਡਾਕਟਰੀ ਟੀਮ ਵਿੱਚ ਡਾਕਟਰ ਪ੍ਰਭ ਹੀਰ ਭੁਪਿੰਦਰ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਪ੍ਰਭ ਹੀਰ ਨੇ ਦੱਸਿਆ ਕਿ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਦੇ ਭਰਪੂਰ ਸਹਿਯੋਗ ਸਦਕਾ ਸਮੇਂ ਸਮੇਂ ਤੇ ਧਾਰਮਿਕ ਅਤੇ ਹੋਰ ਅਸਥਾਨਾਂ ਤੇ ਮੁਫਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ। 
ਉਹਨਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਇਸ ਤਰ੍ਹਾਂ ਦੇ ਕੈਂਪ ਲਗਾਉਣ ਨਾਲ ਜਿੱਥੇ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਸਚਿਆਈ ਦੇ ਮਾਰਗ ਤੇ ਚੱਲਣ ਦਾ ਉਪਦੇਸ਼ ਮਿਲਦਾ ਹੈ। ਉਸ ਦੇ ਨਾਲ ਹੀ ਉਹਨਾਂ ਨੂੰ ਸਿਹਤ ਸਹੂਲਤਾਂ ਵੀ ਉਪਲਬਧ ਹੋ ਜਾਂਦੀਆਂ ਹਨ। ਮੰਦਰ ਸਿੱਧ ਬਾਬਾ ਬਾਲਕ ਨਾਥ ਜੀ ਵਿਖੇ ਸਲਾਨਾ ਭੰਡਾਰਾ ਵੀ ਕੀਤਾ ਗਿਆ।