9 ਵੇਂ ਮਹਾਨ ਸਲਾਨਾ ਕੀਰਤਨ ਤੇ ਢਾਡੀ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਨਵਾਂਸ਼ਹਿਰ - ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ 25 ਦਸੰਬਰ ਨੂੰ ਬਾਬਾ ਫਤਿਹ ਸਿੰਘ ਨਗਰ ਗਲੀ ਨੰਬਰ 6 ਸੁਖਚੈਨਆਣਾ ਸਾਹਿਬ ਰੋਡ ਫਗਵਾੜਾ ਵਿਖੇ ਕਰਵਾਏ ਜਾ ਰਹੇ 9 ਵੇਂ ਸਲਾਨਾ ਕੀਰਤਨ ਅਤੇ ਢਾਡੀ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਜੈਲਾ, ਜਗਤਾਰ ਸਿੰਘ ਰਿਟਾ ਐਸਆਈ ਅਤੇ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ ਵਾਰਡ ਨੰ 7 ਬਾਬਾ ਫਤਿਹ ਸਿੰਘ ਨਗਰ ਫਗਵਾੜਾ ਨੇ ਦੱਸਿਆ ਕਿ ਐਨਆਰਆਈ ਵੀਰਾਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ 25 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਆਰੰਭਤਾ ਹੋਵੇਗੀ।

ਸਵੇਰੇ 10.30 ਵਜੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿਚ ਭਾਈ ਸੁਖਵੰਤ ਸਿੰਘ ਜੀ ਸ਼ਹੂਰ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਮੁਖ ਸਿੰਘ ਜੀ ਹੁਸ਼ਿਆਰਪੁਰ ਵਾਲੇ, ਭਾਈ ਜਸਵੰਤ ਸਿੰਘ ਜੀ ਕਥਾਵਾਚਕ ਅੰਮ੍ਰਿਤਸਰ ਕਥਾ ਕੀਰਤਨ ਸਰਵਣ ਕਰਵਾਉਣਗੇ। ਇਸ ਤੋਂ ਇਲਾਵਾ ਢਾਡੀ ਜੱਥਾ ਬੀਬੀ ਸੰਦੀਪ ਕੌਰ ਜੀ ਖਾਲਸਾ ਦਰਵੇਸ਼ ਪਿੰਡ ਅਤੇ ਭਾਈ ਬਲਬੀਰ ਸਿੰਘ ਜੀ ਪਾਰਸ ਕੱਥੂ ਨੰਗਲ ਵਾਲਿਆਂ ਦੇ ਢਾਡੀ ਜੱਥੇ ਜੋਸ਼ੀਲੀਆਂ ਵਾਰਾਂ ਰਾਹੀਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀਆਂ ਮਹਾਨ ਸ਼ਹਾਦਤਾਂ ਦੀ ਦਾਸਤਾਨ ਸਰਵਣ ਕਰਵਾਉਣਗੇ। ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਇਕ ਵਾਰ ਫਿਰ ਸਮੂਹ ਸੰਗਤਾਂ ਨੂੰ ਇਸ ਸਲਾਨਾ ਧਾਰਮਿਕ ਸਮਾਗਮ ਵਿਚ ਹਾਜਰੀਆਂ ਲਗਵਾਉਣ ਦੀ ਪੁਰਜੋਰ ਬੇਨਤੀ ਕੀਤੀ ਹੈ। ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।