ਨੌਕਰੀ ਤੋਂ ਕੱਢੇ ਕਰੋਨਾ ਵਲੰਟੀਅਰਾ ਨੇ ਹਲਕਾ ਵਿਧਾਇਕ ਡਾਕਟਰ ਨਛੱਤਰ ਪਾਲ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ - ਐਨ ਐਚ ਐਮ ਕੋਵਿਡ-19 ਮੈਡੀਕਲ ਅਤੇ ਪੈਰਾ-ਮੈਡੀਕਲ ਵਲੰਟਰੀਅਰ ਯੂਨੀਅਨ ਨੇ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਨਵਾਂਸ਼ਹਿਰ ਯੂਨੀਅਨ ਦੇ ਕਰੋਨਾ ਵਲੰਟੀਅਰ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਇਆ ਨਵਾਂਸ਼ਹਿਰ ਤੋਂ ਵਿਧਾਇਕ ਡਾਕਟਰ ਨਛੱਤਰ ਪਾਲ ਨੂੰ ਨਵਾਂਸ਼ਹਿਰ ਹਲਕੇ ਦੇ ਪਿੰਡ ਜਾਫਰਪੁਰ ਵਿਖੇ ਪਹੁੰਚ ਕੇ ਕਰੋਨਾ ਵਲੰਟੀਅਰ ਨੂੰ ਨੌਕਰੀ ਤੇ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪਹੁੰਚੇ ਵਲੰਟੀਅਰ ਸਾਥੀਆਂ ਨੂੰ ਐਮ ਐਲ ਏ ਵਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਉਹ ਜਲਦੀ ਹੀ ਮੁੱਖ ਮੰਤਰੀ ਸਾਹਮਣੇ ਰੱਖਣਗੇ।

ਨਵਾਂਸ਼ਹਿਰ - ਐਨ ਐਚ ਐਮ ਕੋਵਿਡ-19 ਮੈਡੀਕਲ ਅਤੇ ਪੈਰਾ-ਮੈਡੀਕਲ ਵਲੰਟਰੀਅਰ ਯੂਨੀਅਨ ਨੇ ਪ੍ਰਧਾਨ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਨਵਾਂਸ਼ਹਿਰ ਯੂਨੀਅਨ ਦੇ ਕਰੋਨਾ ਵਲੰਟੀਅਰ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਇਆ ਨਵਾਂਸ਼ਹਿਰ ਤੋਂ ਵਿਧਾਇਕ ਡਾਕਟਰ ਨਛੱਤਰ ਪਾਲ ਨੂੰ ਨਵਾਂਸ਼ਹਿਰ ਹਲਕੇ ਦੇ ਪਿੰਡ ਜਾਫਰਪੁਰ ਵਿਖੇ ਪਹੁੰਚ ਕੇ ਕਰੋਨਾ ਵਲੰਟੀਅਰ ਨੂੰ ਨੌਕਰੀ ਤੇ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪਹੁੰਚੇ ਵਲੰਟੀਅਰ ਸਾਥੀਆਂ ਨੂੰ ਐਮ ਐਲ ਏ ਵਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਉਹ ਜਲਦੀ ਹੀ ਮੁੱਖ ਮੰਤਰੀ ਸਾਹਮਣੇ  ਰੱਖਣਗੇ। ਯੂਨੀਅਨ ਦੇ ਮੈਂਬਰਾਂ ਵਲੋਂ ਵਲੰਟੀਅਰ ਸਾਥੀਆਂ ਨੂੰ ਦਿੱਤੇ ਭਰੋਸੇ ਤੇ ਡਾਕਟਰ ਨਛੱਤਰ ਪਾਲ ਜੀ ਦਾ ਸਾਰਿਆਂ ਵਲੋਂ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਹ ਉਹੀ ਕਰੋਨਾ ਵਲੰਟੀਅਰ ਹਨ, ਜਿਨ੍ਹਾਂ ਨੇ ਕਾਂਗਰਸ ਸਰਕਾਰ ਵੇਲੇ ਕਰੋਨਾ ਮਹਾਂਮਾਰੀ ਸਮੇਂ ਉਸ ਸਮੇਂ ਪੰਜਾਬ ਦੇ ਲੋਕਾਂ ਤੇ ਪੰਜਾਬ ਸਰਕਾਰ ਦਾ ਸਾਥ ਦੇ ਕੇ ਮੌਤ ਦੇ ਮੂੰਹ ਚ ਜਾ ਰਹੇ ਬੇਸ਼ੁਮਾਰ ਲੋਕਾਂ ਨੂੰ ਮਰਨ ਤੋਂ ਬਚਾਇਆ ਸੀ। ਕਰੋਨਾ ਮਹਾਂਮਾਰੀ ਜਦੋਂ ਕੁੱਝ ਘਟੀ ਤਾਂ ਸਰਕਾਰ ਨੇ ਇਹਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ ।
ਇਸ ਮੌਕੇ ਪ੍ਰਧਾਨ ਪੁਨੀਤ, ਮਨਪ੍ਰੀਤ ਸੂਦ, ਜਸਵੀਰ ਸਿੰਘ, ਸੁਖਦੇਵ ਸਿੰਘ ਆਦਿ ਹਾਜਿਰ ਸਨ।