
ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਡਾਕਟਰਾਂ ਦੀ ਘਾਟ, ਮਰੀਜ਼ ਪ੍ਰੇਸ਼ਾਨ
ਗੜ੍ਹਸ਼ੰਕਰ – ਤਹਿਸੀਲ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ਪਿੰਡਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਾਲਾ ਸਿਵਲ ਹਸਪਤਾਲ ਗੜ੍ਹਸ਼ੰਕਰ ਡਾਕਟਰਾਂ ਦੀ ਘਾਟ ਕਾਰਨ ਖੁਦ ਬਿਮਾਰ ਹੈ। ਅੱਜ ਹੈਬੋਵਾਲ ਵਿਖੇ ਸਾਡੇ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਬੀਤ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਬਿੱਲਾ ਅਤੇ ਸਕੱਤਰ ਅਲੋਕ ਰਾਣਾ ਨੇ ਦੱਸਿਆ ਕਿ ਅੱਜ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ
ਗੜ੍ਹਸ਼ੰਕਰ – ਤਹਿਸੀਲ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ਪਿੰਡਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਾਲਾ ਸਿਵਲ ਹਸਪਤਾਲ ਗੜ੍ਹਸ਼ੰਕਰ ਡਾਕਟਰਾਂ ਦੀ ਘਾਟ ਕਾਰਨ ਖੁਦ ਬਿਮਾਰ ਹੈ। ਅੱਜ ਹੈਬੋਵਾਲ ਵਿਖੇ ਸਾਡੇ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਬੀਤ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਬਿੱਲਾ ਅਤੇ ਸਕੱਤਰ ਅਲੋਕ ਰਾਣਾ ਨੇ ਦੱਸਿਆ ਕਿ ਅੱਜ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਦੇਖਿਆ ਕਿ ਮਰੀਜ਼ ਡਾਕਟਰਾਂ ਦੀ ਉਡੀਕ ਤੇ ਬੈਠੇ ਸਨ ਅਤੇ ਡਾਕਟਰਾਂ ਦੀਆਂ ਕੁਰਸੀਆਂ ਖਾਲੀ ਪਈਆਂ ਸਨ, ਜਿਸ ਕਾਰਨ ਮਰੀਜ਼ ਪਰੇਸ਼ਾਨ ਸਨ। ਇਸ ਸਬੰਧੀ ਅਸੀਂ ਮਰੀਜ਼ਾਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਡਾਕਟਰਾਂ ਦੀ ਉਡੀਕ ਕਰ ਰਹੇ ਹਨ ਪਰ ਡਾਕਟਰ ਨਹੀਂ ਆ ਰਹੇ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਵੱਖ-ਵੱਖ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਹੋਣ ਤੋਂ ਇਲਾਵਾ ਬਲੱਡ ਬੈਂਕ ਵੀ ਇਸ ਘਾਟ ਕਾਰਨ ਬੰਦ ਪਿਆ ਹੈ। ਆਗੂਆਂ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਐਸਐਮਓ ਸਿਵਲ ਹਸਪਤਾਲ ਗੜ੍ਹਸ਼ੰਕਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਡਾਕਟਰਾਂ ਦੀਆਂ ਜ਼ਿਆਦਾਤਰ ਅਸਾਮੀਆਂ ਖਾਲੀ ਹਨ। ਜਿਸ ਕਾਰਨ ਮਰੀਜ਼ਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਪੋਸਟ ਭਰਨ ਲਈ ਲਿਖ ਕੇ ਭੇਜ ਦਿੱਤਾ ਹੈ।
