ਬਾਕਸਿੰਗ ਕੋਚ ਹਰਜੰਗ ਸਿੰਘ ਨੇ ਨਾਰੂ ਨੰਗਲ ਸਕੂਲ ਦਾ ਦੌਰਾ ਕੀਤਾ

ਹੁਸ਼ਿਆਰਪੁਰ - ਬਾਕਸਿੰਗ ਕੋਚ ਹਰਜੰਗ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦਾ ਦੌਰਾ ਕੀਤਾ। ਹਰਜੰਗ ਸਿੰਘ ਰਾਸ਼ਟਰੀ ਪੱਧਰ ਦਾ ਖਿਡਾਰੀ ਰਿਹਾ ਹੈ ਅਤੇ ਰਾਸ਼ਟਰੀ ਸੋਨ ਤਗਮਾ ਜੇਤੂ ਹੈ। ਇਸ ਸਮੇਂ ਉਹ ਪੰਜਾਬ ਪੁਲਿਸ ਵਿੱਚ ਡਿਊਟੀ ਕਰ ਰਿਹਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਬਾਰੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ।

ਹੁਸ਼ਿਆਰਪੁਰ - ਬਾਕਸਿੰਗ ਕੋਚ ਹਰਜੰਗ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦਾ ਦੌਰਾ ਕੀਤਾ। ਹਰਜੰਗ ਸਿੰਘ ਰਾਸ਼ਟਰੀ ਪੱਧਰ ਦਾ ਖਿਡਾਰੀ ਰਿਹਾ ਹੈ ਅਤੇ ਰਾਸ਼ਟਰੀ ਸੋਨ ਤਗਮਾ ਜੇਤੂ ਹੈ। ਇਸ ਸਮੇਂ ਉਹ ਪੰਜਾਬ ਪੁਲਿਸ ਵਿੱਚ ਡਿਊਟੀ ਕਰ ਰਿਹਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਬਾਰੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਦਾ ਅਹਿਮ ਹਿੱਸਾ ਹਨ। ਕਿਵੇਂ ਇੱਕ ਵਿਦਿਆਰਥੀ ਖੇਡਾਂ ਰਾਹੀਂ ਮਿਹਨਤ ਅਤੇ ਤਪੱਸਿਆ ਕਰਕੇ ਆਪਣਾ ਟੀਚਾ ਹਾਸਲ ਕਰ ਸਕਦਾ ਹੈ। ਉਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਸਕੂਲ ਨੂੰ ਖੇਡਾਂ ਸਬੰਧੀ ਹਰ ਤਰ੍ਹਾਂ ਦੀ ਮਦਦ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਬਾਕਸਿੰਗ ਕੋਚਿੰਗ ਲਈ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਸਕੂਲ ਆਉਣ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।