ਸੀਨੀਅਰ ਸੈਕੰਡਰੀ ਸਕੂਲ ਕਰੀਹਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ - ਅੱਜ ਰੈਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਕਰੀਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਸ੍ਰੀਮਤੀ ਰਣਜੀਤ ਕੌਰ ਪ੍ਰਿੰਸੀਪਲ ਨੇ ਕੀਤੀ।

ਨਵਾਂਸ਼ਹਿਰ - ਅੱਜ ਰੈਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿੰਡ ਕਰੀਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਸ੍ਰੀਮਤੀ ਰਣਜੀਤ ਕੌਰ ਪ੍ਰਿੰਸੀਪਲ ਨੇ ਕੀਤੀ। ਇਸ ਮੌਕੇ ਸ: ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸ਼ੋਰ ਉਮਰ ਦਾ ਸਮਾਂ ਵਿਅਕਤੀ ਦੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਕਿਉਂਕਿ ਇਹ ਉਹ ਸਮਾਂ ਹੁੰਦਾ ਹੈ, ਜਦੋਂ ਬਹੁਤ ਸਾਰੀਆਂ ਸਰੀਰਕ ਅਤੇ ਮਨੋਵਿਗਿਆਨਕ ਤਬਦੀਲੀਆਂ ਆਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਲਗਾਤਾਰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਕਰਦੇ ਹਨ, ਉਹਨਾਂ ਨੂੰ ਅਕਸਰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਵਿੱਚ ਅਕਾਦਮਿਕ ਮੁਸ਼ਕਿਲਾਂ, ਸਿਹਤ ਸੰਬੰਧੀ ਸਮੱਸਿਆਵਾਂ (ਮਾਨਸਿਕ ਸਿਹਤ ਸਮੇਤ), ਮਾੜੇ ਹਾਣੀਆਂ ਦੇ ਰਿਸ਼ਤੇ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਉਂਸਲਿੰਗ ਅਤੇ ਸਿੱਖਿਆ ਨਸ਼ਿਆਂ ਦੇ ਮਾਮਲਿਆਂ ਨਾਲ ਨਜਿੱਠਣ ਦੇ ਕੁਝ ਵਧੀਆ ਤਰੀਕੇ ਹਨ। ਹਾਣੀਆਂ ਦੇ ਦਬਾਅ ਤੋਂ ਬਚਣਾ ਇਹਨਾਂ ਆਦਤਾਂ ਨੂੰ ਕਾਫੀ ਹੱਦ ਤੱਕ ਘਟਾਉਣ ਵਿੱਚ ਮਦਦ ਕਰ ਸਕਦਾ ਹੈ। ਪਰਿਵਾਰ ਅਤੇ ਦੋਸਤਾਂ ਦੀ ਮਦਦ ਬਹੁਤ ਨੁਕਸਾਨ ਨੂੰ ਕੰਟਰੋਲ ਕਰ ਸਕਦੀ ਹੈ। ਇੱਥੇ ਮੁੱਖ ਤੌਰ 'ਤੇ ਨਸ਼ਾਖੋਰੀ ਦੇ ਮਰੀਜ਼ਾਂ ਦੀ ਮਦਦ ਲਈ ਮੁੜ ਵਸੇਬਾ ਕੇਂਦਰ ਸ਼ੁਰੂ ਕੀਤੇ ਗਏ ਹਨ।ਅਜਮੇਰ ਸਿੱਧੂ (ਅਧਿਆਪਕ) ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧੱਸਦਾ ਜਾ ਰਿਹਾ ਹੈ। ਮਨੁੱਖਤਾ ਨੂੰ ਮੁੱਖ ਰੱਖਦੇ ਹੋਏ ਆਪਣੀ ਜਵਾਨੀ ਨੂੰ ਬਚਾਉਣਾ ਸਾਡਾ ਮੁੱਢਲਾ ਫਰਜ਼ ਹੈ। ਇਸ ਮੌਕੇ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸਵਿਤਾ ਰਾਣੀ ਅਤੇ ਰਜਨੀ ਸ਼ਰਮਾ ਨੇ ਆਪਣੇ ਵਿਚਾਰ ਪੇਸ਼ ਕੀਤੇ।  ਰਣਜੀਤ ਕੌਰ (ਪ੍ਰਿੰਸੀਪਲ) ਨੇ ਰੈਡ ਕਰਾਸ ਨਵਾਂਸ਼ਹਿਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।