
ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਦੀ ਯੋਗ ਅਗਵਾਈ ਹੇਠ ਨਿਰਮਲ ਕੁਟੀਆ ਟੂਟੋਮਜ਼ਾਰਾ ਵਿਖੇ ਗੁਰੂ ਪੁੰਨਿਆਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
ਮਾਹਿਲਪੁਰ, 22 ਜੁਲਾਈ - ਗੜਸ਼ੰਕਰ ਮੁੱਖ ਮਾਰਗ ਤੇ ਸਥਿਤ ਪਿੰਡ ਟੂਟੋਮਜਾਰਾ ਵਿਖੇ ਦੇਸ਼- ਵਿਦੇਸ਼ ਦੀਆਂ ਸੰਗਤਾਂ ਦੀ ਆਸਥਾ ਦੀ ਪ੍ਰਤੀਕ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਗੁਰ ਪੁੰਨਿਆਂ ਦਾ ਪਾਵਨ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ।
ਮਾਹਿਲਪੁਰ, 22 ਜੁਲਾਈ - ਗੜਸ਼ੰਕਰ ਮੁੱਖ ਮਾਰਗ ਤੇ ਸਥਿਤ ਪਿੰਡ ਟੂਟੋਮਜਾਰਾ ਵਿਖੇ ਦੇਸ਼- ਵਿਦੇਸ਼ ਦੀਆਂ ਸੰਗਤਾਂ ਦੀ ਆਸਥਾ ਦੀ ਪ੍ਰਤੀਕ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਗੁਰ ਪੁੰਨਿਆਂ ਦਾ ਪਾਵਨ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਕੁਟੀਆ ਟੂਟੋਮਜ਼ਾਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ। ਉਪਰੰਤ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਦੀ ਮਹਿਮਾ ਤੇ ਚਾਨਣਾ ਪਾਇਆ। ਸੰਤ ਬਾਬਾ ਮੱਖਣ ਸਿੰਘ ਜੀ ਨੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਵਾ ਕੇ ਸੰਗਤਾਂ ਨੂੰ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਚਰਨਾਂ ਨਾਲ ਜੋੜਿਆ ਜੋ ਇਸ ਪ੍ਰਕਿਰਤੀ ਦੇ ਸਾਰੇ ਜੀਵਾਂ ਦਾ ਪਾਲਣਹਾਰ ਹੈ। ਇਸ ਮੌਕੇ ਉਨਾਂ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ, ਬ੍ਰਹਮਲੀਨ ਸੰਤ ਬਾਬਾ ਸਤਨਾਮ ਜੀ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੇ ਪਰਉਪਕਾਰੀ ਕਾਰਜਾਂ ਦੀ ਸੰਗਤਾਂ ਨਾਲ ਸਾਂਝ ਪਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ।
