ਰਾਜਸੀ ਦਖਲ-ਅੰਦਾਜ਼ੀ ਕਰਕੇ ਮੋਰਾਂਵਾਲੀ ਤੇ ਕਿੱਤਣਾ

ਨਵਾਂਸ਼ਹਿਰ , 27 ਜੁਲਾਈ -ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਦੋਸ਼ ਲਗਾਇਆ ਹੈ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਅਤੇ ਇਸਦੇ ਨਾਲ ਲਗਦੇ ਪਿੰਡ ਕਿੱਤਣਾ ਦੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਅਣਵਰਤੀਆਂ ਪਈਆਂ ਹਨ। ਮੁੱਖ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਦੇ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਸੱਤਾਧਾਰੀ ਪਾਰਟੀ ਦੇ ਸਥਾਨਕ ਆਗੂ ਦੀ ਗੈਰ ਕਾਨੂੰਨੀ ਦਖਲ-ਅੰਦਾਜ਼ੀ ਕਾਰਨ ਇਹ ਗ੍ਰਾਂਟਾਂ ਨਹੀਂ ਵਰਤੀਆਂ ਜਾ ਰਹੀਆਂ।

ਨਵਾਂਸ਼ਹਿਰ , 27 ਜੁਲਾਈ -ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਦੋਸ਼ ਲਗਾਇਆ ਹੈ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਅਤੇ ਇਸਦੇ ਨਾਲ ਲਗਦੇ ਪਿੰਡ ਕਿੱਤਣਾ ਦੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਅਣਵਰਤੀਆਂ ਪਈਆਂ ਹਨ। ਮੁੱਖ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਦੇ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਸੱਤਾਧਾਰੀ ਪਾਰਟੀ ਦੇ ਸਥਾਨਕ ਆਗੂ ਦੀ ਗੈਰ ਕਾਨੂੰਨੀ ਦਖਲ-ਅੰਦਾਜ਼ੀ ਕਾਰਨ ਇਹ ਗ੍ਰਾਂਟਾਂ ਨਹੀਂ ਵਰਤੀਆਂ ਜਾ ਰਹੀਆਂ। ਪਿੰਡ ਕਿੱਤਣਾ ਵਿਖੇ ਕੁਝ ਗਲੀਆਂ-ਨਾਲੀਆਂ ਇੰਨੀ ਮਾੜੀ ਹਾਲਤ ਵਿੱਚ ਹਨ ਕਿ ਕੋਈ ਨਾ ਕੋਈ ਬਿਮਾਰੀ ਫੈਲਣ ਜਾਂ ਹਾਦਸਾ ਹੋਣ ਦਾ ਵੀ ਡਰ ਹੈ। ਇਸੇ ਤਰ੍ਹਾਂ ਪਿੰਡ ਮੋਰਾਂਵਾਲੀ ਵਿਖੇ ਵੀ ਕਈ ਕੰਮ ਅਧੂਰੇ ਪਏ ਹਨ।
ਪਰਵਿੰਦਰ ਸਿੰਘ ਕਿੱਤਣਾ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਪਹਿਲਾਂ ਵੀ ਬੀ.ਡੀ.ਪੀ.ਓ. ਦਫਤਰ ਦੇ ਅਜਿਹੇ ਵਿਵਹਾਰ ਕਾਰਨ ਉਹਨਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕਰਨਾ ਪਿਆ ਸੀ, ਜਿਸ ਤੋਂ ਬਾਅਦ ਗਲੀਆਂ-ਨਾਲੀਆਂ ਦੇ ਕੁਝ ਕੰਮ ਕਰਵਾਏ ਗਏ ਸਨ।ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਬੀ.ਡੀ.ਪੀ.ਓ. ਦਫਤਰ ਨੂੰ ਹਿਦਾਇਤਾਂ ਕਰਕੇ ਇਹਨਾਂ ਦੋਨੋਂ ਪਿੰਡਾਂ ਦੀਆਂ ਗ੍ਰਾਂਟਾਂ ਖਰਚ ਕੇ ਵਿਕਾਸ ਦੇ ਰਹਿੰਦੇ ਕੰਮ ਕਰਵਾਏ ਜਾਣ।
ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ 15 ਦਿਨਾਂ ਵਿੱਚ ਕੰਮ ਸ਼ੁਰੂ ਨਹੀਂ ਕੀਤੇ ਜਾਂਦੇ ਤਾਂ ਇੱਕ ਵਾਰ ਫਿਰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਮੁੱਖ ਮੰਤਰੀ ਨੇ ਖਟਕੜ ਕਲ੍ਹਾਂ ਵਿਖੇ ਐਲਾਨ ਕੀਤਾ ਸੀ ਕਿ ਸ਼ਹੀਦ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਅਜਿਹਾ ਬਣਾਇਆ ਜਾਵੇਗਾ ਕਿ ਲੋਕ ਦੂਰੋ-ਦੂਰੋ ਦੇਖਣ ਆਇਆ ਕਰਨਗੇ।ਹੁਣ ਪਿੰਡ ਵਿਚਲੀਆਂ ਸੜਕਾਂ ਅਤੇ ਗਲੀਆਂ ਦੀ ਹਾਲਤ ਇੰਨੀ ਮਾੜੀ ਹੈ ਕਿ ਸਾਫ ਪਤਾ ਲੱਗਦਾ ਹੈ ਕਿ ਇਹ ਪਿੰਡ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ।ਇਹ ਵੀ ਜ਼ਿਕਰਯੋਗ ਹੈ ਕਿ ਇੱਕ ਸਮਾਗਮ ਵਿੱਚ ਪਿੰਡ ਮੋਰਾਂਵਾਲੀ ਦੇ ਲੋਕਾਂ ਨੇ ਗੜ੍ਹਸ਼ੰਕਰ ਦੇ ਵਿਧਾਇਕ ਦੀ ਹਾਜ਼ਰੀ ਵਿੱਚ ਇਹ ਕਿਹਾ ਸੀ ਕਿ ਉਹਨਾਂ ਦੀ ਨਾ ਤਾਂ ਸਰਕਾਰੀ ਦਫਤਰਾਂ ਵਿੱਚ ਸੁਣਵਾਈ ਹੁੰਦੀ ਹੈ ਤੇ ਨਾ ਹੀ ਵਿਧਾਇਕ ਵਲੋਂ ਉਹਨਾਂ ਦੀ ਗੱਲ ਸੁਣੀ ਜਾਂਦੀ ਹੈ।ਇਸ ’ਤੇ ਹਲਕਾ ਵਿਧਾਇਕ ਨੇ ਕਥਿਤ ਤੌਰ ’ਤੇ ਆਪਣਾ ਰਾਜਸੀ ਪ੍ਰਭਾਵ ਵਰਤ ਕੇ ਮੋਰਾਂਵਾਲੀ ਦੀ ਪੰਚਾਇਤ ਨੂੰ ਮੁਅੱਤਲ ਕਰਕੇ ਉਥੇ ਪ੍ਰਬੰਧਕ ਲਗਾ ਦਿੱਤਾ ਸੀ ਤੇ ਪ੍ਰਬੰਧਕ ਨੇ ਲੋਕਾਂ ਵਲੋਂ ਵਾਰ-ਵਾਰ ਕਹਿਣ ਦੇ ਬਾਵਜੂਦ ਕੋਈ ਕੰਮ ਨਹੀਂ ਕਰਵਾਇਆ।