ਡਾਇਰੀਆ ਦੇ ਮਾਮਲੇ 'ਚ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਵੱਲੋਂ ਸਰਕਾਰ ਦੀ ਆਲੋਚਨਾ
ਪਟਿਆਲਾ, 27 ਜੁਲਾਈ - ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਡਾਇਰੀਆ ਦੇ ਪ੍ਰਕੋਪ ਪ੍ਰਤੀ ਨਗਰ ਨਿਗਮ ਅਤੇ ਪੰਜਾਬ ਸਰਕਾਰ ਦੇ ਉਦਾਸੀਨ ਰਵਈਏ ਦੀ ਸਖ਼ਤ ਨਿੰਦਾ ਕੀਤੀ ਹੈ। ਪ੍ਰਨੀਤ ਕੌਰ ਨੇ ਦੱਸਿਆ, "ਸਥਿਤੀ ਚਿੰਤਾਜਨਕ ਹੈ, ਹੁਣ ਤਕ 200 ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ 2 ਜਾਨਾਂ ਚਲੀਆਂ ਗਈਆਂ ਹਨ। ਸਮੇਂ ਸਿਰ ਅਤੇ ਪ੍ਰਭਾਵੀ ਉਪਾਵਾਂ ਨਾਲ ਇਸ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ।

ਨਿਊ ਯਾਦਵਿੰਦਰਾ ਕਲੋਨੀ ਸਮੇਤ ਪਟਿਆਲਾ ਦੇ ਵਸਨੀਕਾਂ ਨੇ ਕਈ ਮਹੀਨੇ ਪਹਿਲਾਂ ਦੂਸ਼ਿਤ ਪਾਣੀ ਦੀ ਸਪਲਾਈ ਦੀ ਸ਼ਿਕਾਇਤ ਕੀਤੀ ਪਰ ਨਗਰ ਨਿਗਮ ਕਾਰਵਾਈ ਕਰਨ ਵਿੱਚ ਅਸਫਲ ਰਿਹਾ, ਜਿਸ ਕਾਰਨ ਸੈਂਕੜੇ ਲੋਕਾਂ ਨੂੰ ਖਤਰੇ ਵਿੱਚ ਪਾ ਦਿੱਤਾ ਗਿਆ ਹੈ। ਪ੍ਰਨੀਤ ਕੌਰ ਨੇ ਅੱਗੇ ਕਿਹਾ, "ਐਮਸੀ ਨੇ ਸਿਰਫ ਇਸਦੇ ਫੈਲਣ ਤੋਂ ਬਾਅਦ ਪਾਈਪਲਾਈਨ ਦੀ ਖੁਦਾਈ ਦਾ ਕੰਮ ਸ਼ੁਰੂ ਕੀਤਾ ਹੈ, ਜੋ ਕਿ ਮਨੁੱਖੀ ਜੀਵਨ ਪ੍ਰਤੀ ਉਨ੍ਹਾਂ ਦੀ ਅਣਦੇਖੀ ਨੂੰ ਉਜਾਗਰ ਕਰਦਾ ਹੈ। ਇਸ ਅਣਗਹਿਲੀ ਕਾਰਨ ਵਿਆਪਕ ਦੁਖ ਹੋਇਆ ਹੈ, ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਲੇ ਵੀ ਇਸਤੇ ਚੁੱਪ ਬੈਠੀ ਹੈ।" ਉਨ੍ਹਾਂ ਲਾਪਰਵਾਹੀ ਲਈ ਜ਼ਿੰਮੇਵਾਰ ਨਗਰ ਨਿਗਮ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ। ਪ੍ਰਭਾਵਿਤ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇ।
ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਗਰ ਨਿਗਮ ਅਤੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀ ਅਯੋਗਤਾ ਅਤੇ ਬੇਰੁਖ਼ੀ ਕਾਰਨ ਇਹ ਦੁਖਦਾਈ ਸਥਿਤੀ ਪੈਦਾ ਹੋਈ ਹੈ, ਉਹ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ। ਜੈ ਇੰਦਰ ਕੌਰ ਨੇ ਅੱਗੇ ਕਿਹਾ, " ਮੈਂ ਪੰਜਾਬ ਸਰਕਾਰ ਨੂੰ ਇਸ ਸੰਕਟ ਦਾ ਹੱਲ ਕਰਨ ਅਤੇ ਵਸਨੀਕਾਂ ਦੇ ਦੁਖਾਂ ਨੂੰ ਘੱਟ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ। ਇਹ ਸਥਿਤੀ ਬਹੁਤ ਹੀ ਚਿੰਤਾਜਨਕ ਹੈ, ਖਾਸ ਕਰਕੇ ਜਦਕਿ ਸਿਹਤ ਮੰਤਰੀ ਬਲਬੀਰ ਸਿੰਘ ਦਾ ਇਹ ਆਪਣਾ ਜ਼ਿਲ੍ਹਾ ਹੈ ਅਤੇ ਫੇਰ ਵੀ ਕੋਈ ਉਚਿਤ ਕਾਰਵਾਈ ਨਹੀਂ ਕੀਤੀ ਜਾ ਰਹੀ।"