ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਕੈਨੇਡਾ ਵਿਖੇ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਨਾਲ ਮੁਲਾਕਾਤ
ਐਸ ਏ ਐਸ ਨਗਰ, 27 ਜੁਲਾਈ - ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ (ਜੋ ਅੱਜਕੱਲ ਦਿਨੀ ਨਿੱਜੀ ਦੌਰੇ ਉੱਤੇ ਕੈਨੇਡਾ ਵਿੱਚ ਹਨ) ਨੇ ਮੁਹਾਲੀ ਦੇ ਵਸਨੀਕ ਅਤੇ ਕੈਨੇਡਾ ਦੇ ਓਂਟੈਰੀਓ ਸੂਬੇ ਵਿੱਚ ਮਿਸੀਸਾਗਾ ਮਾਲਟਨ ਤੋਂ ਐਮ ਪੀ ਪੀ ਦੀਪਕ ਆਨੰਦ ਨਾਲ ਮੁਲਾਕਾਤ ਕੀਤੀ| ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਇਸ ਮਿਲਣੀ ਬਾਰੇ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਹਨਾਂ ਨੇ ਐਮ ਪੀ ਪੀ ਦੀਪਕ ਆਨੰਦ ਨਾਲ ਖਾਸ ਤੌਰ ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਕਨੇਡਾ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ। ਉਹਨਾਂ ਕਿਹਾ ਕਿ ਕੈਨੇਡਾ ਦੇ ਨਵੇਂ ਨਿਯਮਾਂ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਵੱਲ ਰੁਝਾਨ ਘਟਿਆ ਹੈ। ਇਸ ਦੇ ਨਾਲ ਨਾਲ ਕੈਨੇਡਾ ਵਿੱਚ ਆ ਚੁੱਕੇ ਨੌਜਵਾਨ ਵੀ ਵਿੱਤੀ ਸੰਕਟ ਵਿੱਚ ਫਸ ਰਹੇ ਹਨ। ਉਹਨਾਂ ਐਮ ਪੀ ਪੀ ਦੀਪਕ ਆਨੰਦ ਨੂੰ ਅਪੀਲ ਕੀਤੀ ਉਹ ਕੈਨੇਡਾ ਸਰਕਾਰ ਕੋਲ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ ਚੁੱਕਣ ਕਿਉਂਕਿ ਉਹ ਖੁਦ ਵੀ ਪੰਜਾਬ ਦੇ ਹਨ ਅਤੇ ਪੰਜਾਬੀਆਂ ਦੀ ਦੁੱਖ੍ਰਤਕਲੀਫ ਨੂੰ ਭਲੀ ਭਾਂਤ ਸਮਝਦੇ ਹਨ।