ਸੁਸਾਇਟੀ ਨੇ ਬੂਟੇ ਲਗਾ ਕੇ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨਵਾਂਸ਼ਹਿਰ, 29 ਜੁਲਾਈ -ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ, ਨਵਾਂਸ਼ਹਿਰ ਨੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ ਰੋਡ ਵਿਖੇ ਬੂਟੇ ਲਗਾ ਕੇ ਮਨਾਇਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਨੇ ਕਿਹਾ ਅੱਠਵੇਂ ਨਾਨਕ ਨੂਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਰੂਹਾਨੀ ਅਜ਼ਮਤ, ਮਿਹਰਦਿਲੀ, ਸੱਚਾਈ ਅਤੇ ਰੱਬੀ ਨਿਆਮਤ ਦੀ ਗਵਾਹੀ ਭਰਦੀ ਹੈ

ਨਵਾਂਸ਼ਹਿਰ, 29 ਜੁਲਾਈ -ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ, ਨਵਾਂਸ਼ਹਿਰ ਨੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ ਰੋਡ ਵਿਖੇ ਬੂਟੇ ਲਗਾ ਕੇ ਮਨਾਇਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਨੇ ਕਿਹਾ ਅੱਠਵੇਂ ਨਾਨਕ ਨੂਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਰੂਹਾਨੀ ਅਜ਼ਮਤ, ਮਿਹਰਦਿਲੀ, ਸੱਚਾਈ ਅਤੇ ਰੱਬੀ ਨਿਆਮਤ ਦੀ ਗਵਾਹੀ ਭਰਦੀ ਹੈ । ਹਰ ਸਾਲ ਦੀ ਤਰ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਸਾਇਟੀ ਵੱਲੋਂ ਚੰਡੀਗੜ੍ਹ ਰੋਡ ਤੇ ਫਲਾਂ ਅਤੇ ਫੁੱਲਾਂ ਦੇ ਬੂਟੇ ਲਗਾਏ ਗਏ । ਗੁਰੂ ਸਾਹਿਬ ਸਾਰੇ ਸੰਸਾਰ ਤੇ ਆਪਣੀ ਕਿਰਪਾ ਦ੍ਰਿਸ਼ਟੀ ਬਣਾਈ ਰੱਖਣ ਅਤੇ ਸਾਨੂੰ ਸਾਰਿਆਂ ਨੂੰ ਸੇਵਾ ਸਿਮਰਨ ਦੀ ਦਾਤ ਬਖਸ਼ਣ । ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਗੁਰਪੁਰਬ ਕੀ ਦੀਆਂ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਆਓ ਅਸੀ ਸਾਰੇ ਗੁਰੂ ਸਾਹਿਬ ਦੇ ਦਿੱਤੇ ਹੋਏ ਸਿਧਾਂਤ ਤੇ ਚੱਲਦੇ ਹੋਏ ਪੌਣ ਪਾਣੀ ਨੂੰ ਬਚਾਈਏ ਧਰਤੀ ਨੂੰ ਸੁਰੱਖਿਤ ਰੱਖੀਏ ਅਤੇ ਵੱਧ ਤੋਂ ਵੱਧ ਬੂਟੇ ਲਗਾਈਏ ਤੇ ਉਹਨਾਂ ਨੂੰ ਸੰਭਾਲੀਏ । ਇਸ ਮੌਕੇ ਸੁਸਾਇਟੀ ਵੱਲੋਂ ਫਲਾਂ ਦਾ ਪ੍ਰਸ਼ਾਦ ਵੰਡਿਆ ਗਿਆ ।ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ,ਦੀਪਕ, ਵਰਿੰਦਰ ਕੁਮਾਰ, ਜਸਪ੍ਰੀਤ ਸਿੰਘ, ਗੁਰੂ ਕੀ ਰਸੋਈ ਤੋਂ ਹਰਪ੍ਰੀਤ ਸਿੰਘ, ਬਿੱਲਾ ਅਤੇ ਮਹਿੰਦਰਪਾਲ ਆਦਿ ਹਾਜ਼ਰ ਸਨ ।