ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੂੰ ਸਰਵ ਸ੍ਰੇਸ਼ਟ ਸੇਵਾਵਾਂ ਲਈ ਮਿਲਿਆ ਅੰਤਰ ਰਾਸ਼ਟਰੀ ਸਨਮਾਨ

ਨਵਾਂਸ਼ਹਿਰ - ਅਕਾਲ ਪੁਰਖ ਦੀ ਕਿਰਪਾ ਸਦਕਾ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਨੂੰ ਪੁਕਾਰ ਫਾਊਡੇਸ਼ਨ ਅਤੇ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ (ਕਨੇਡਾ) ਵੱਲੋਂ ਸਰਦਾਰਨੀ ਸੁਰਜੀਤ ਕੌਰ ਬਨਵੈਤ ਦੀ ਯਾਦ ਨੂੰ ਸਮਰਪਿਤ ਪਹਿਲਾ ਅੰਤਰਰਾਸ਼ਟਰੀ ਸੁਰਜੀਤ ਕੌਰ ਮੈਮੋਰੀਅਲ ਸਨਮਾਨ ਪ੍ਰਦਾਨ ਕੀਤਾ ਗਿਆ।

ਨਵਾਂਸ਼ਹਿਰ - ਅਕਾਲ ਪੁਰਖ ਦੀ ਕਿਰਪਾ ਸਦਕਾ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਨੂੰ ਪੁਕਾਰ ਫਾਊਡੇਸ਼ਨ ਅਤੇ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ (ਕਨੇਡਾ)  ਵੱਲੋਂ ਸਰਦਾਰਨੀ ਸੁਰਜੀਤ ਕੌਰ ਬਨਵੈਤ ਦੀ ਯਾਦ ਨੂੰ ਸਮਰਪਿਤ ਪਹਿਲਾ ਅੰਤਰਰਾਸ਼ਟਰੀ ਸੁਰਜੀਤ ਕੌਰ ਮੈਮੋਰੀਅਲ ਸਨਮਾਨ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਕਾਰ ਫਾਉਂਡੇਸ਼ਨ ਵੱਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਇਕ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੁਸਾਇਟੀ ਮੈਂਬਰਾਂ ਨੂੰ ਇਹ ਸਨਮਾਨ ਦੇ ਕੇ ਨਿਵਾਜਿਆ ਗਿਆ। ਫਾਊਡੇਸ਼ਨ ਵੱਲੋਂ ਦੇਸ਼ ਭਰ ਵਿੱਚੋਂ ਸਮਾਜ ਸੇਵਾ ਦੇ ਖੇਤਰ ਵਿਚ ਸਰਵ ਉੱਤਮ ਸੇਵਾਵਾਂ ਪ੍ਰਦਾਨ ਕਰ ਰਹੀਆਂ 10 ਸ਼ਖਸੀਅਤਾਂ/ਸੰਸਥਾਵਾਂ ਨੂੰ ਚੁਣਿਆ ਗਿਆ ਜਿਨਾਂ ਵਿੱਚ ਪੰਜਾਬ, ਮੁੰਬਈ ਅਤੇ ਹੋਰ ਸੂਬਿਆਂ ਵਿਚੋਂ ਚੁਣੇ ਗਏ ਸਮਾਜ ਸੇਵੀ ਸ਼ਾਮਲ ਸਨ।  ਉਹਨਾਂ ਨੇ ਪੁਕਾਰ ਫਾਉਂਡੇਸ਼ਨ ਅਤੇ ਵਿਸ਼ੇਸ਼ ਤੌਰ ਤੇ ਸ: ਗੁਰਚਰਨ ਸਿੰਘ ਬਨਵੈਤ ਦਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੂੰ ਇਸ ਸਨਮਾਨ ਲਈ ਚੁਣੇ ਜਾਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨਾਂ ਅੱਗੇ ਕਿਹਾ ਕਿ ਜਿੱਥੇ ਇਸ ਸਨਮਾਨ ਨੂੰ ਪ੍ਰਾਪਤ ਕਰਕੇ ਸੁਸਾਇਟੀ ਮੈਂਬਰ ਮਾਣ ਮਹਿਸੂਸ ਕਰ ਰਹੇ ਹਨ ਉਥੇ ਉਨ੍ਹਾ ਨੂੰ ਸਮਾਜ ਸੇਵਾ ਪ੍ਰਤੀ ਵਧ ਰਹੀਆਂ ਆਪਣੀਆਂ ਜਿੰਮੇਵਾਰੀਆਂ ਦਾ ਅਹਿਸਾਸ ਵੀ ਹੋਇਆ ਹੈ। ਅੰਤ ਵਿਚ ਉਨਾਂ ਨੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਸੁਸਾਇਟੀ ਨੂੰ ਦਿੱਤੇ ਜਾ ਰਹੇ ਪਿਆਰ ਅਤੇ ਵਡਮੁੱਲੇ ਸਹਿਯੋਗ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
      ਇਸ ਸਮੇਂ ਉਨਾਂ ਨਾਲ ਜਗਦੀਪ ਸਿੰਘ, ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ ਅਤੇ ਰਣਜੀਤ ਸਿੰਘ ਵੀ ਮੌਜੂਦ ਸਨ।