ਤਰੱਕੀ ਮਿਲਣ 'ਤੇ ਡਿਪਟੀ ਮਾਸ ਮੀਡੀਆ ਅਫਸਰ ਸਰਬਜੀਤ ਸਿੰਘ ਸੈਣੀ ਨੂੰ ਦਿੱਤੀ ਵਿਦਾਇਗੀ ਪਾਰਟੀ

ਪਟਿਆਲਾ, 29 ਜੁਲਾਈ - ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਸਮੂਹ ਸਟਾਫ ਵੱਲੋਂ ਸਰਬਜੀਤ ਸਿੰਘ ਸੈਣੀ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਰੋਹ ਰੱਖਿਆ ਗਿਆ।

ਪਟਿਆਲਾ, 29 ਜੁਲਾਈ - ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਸਮੂਹ ਸਟਾਫ ਵੱਲੋਂ ਸਰਬਜੀਤ ਸਿੰਘ ਸੈਣੀ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਰੋਹ ਰੱਖਿਆ ਗਿਆ। ਇਸ ਦੌਰਾਨ ਐਸਐਮਓ ਡਾ: ਨਾਗਰਾ ਨੇ ਦੱਸਿਆ ਕਿ ਸਰਬਜੀਤ ਸਿੰਘ ਸੈਣੀ ਵੱਲੋਂ ਬਲਾਕ ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਜੂਨ 2016 ਤੋਂ ਜੁਲਾਈ 2024 ਤਕ ਲਗਾਤਾਰ 8 ਸਾਲ ਤੋਂ ਵੱਧ ਬਲਾਕ ਐਕਸਟੈਂਸ਼ਨ ਐਜੂਕੇਟਰ ਦੇ ਅਹੁਦੇ ਉਤੇ ਆਪਣੀਆਂ ਸ਼ਾਨਦਾਰ ਸੇਵਾਵਾਂ ਦਿੱਤੀਆਂ। ਉਨ੍ਹਾਂ ਵੱਲੋਂ ਆਈਈਸੀ ਅਤੇ ਬੀਸੀਸੀ ਗਤੀਵਿਧੀਆਂ ਕਰਦਿਆਂ ਜਿੱਥੇ ਸਿਹਤ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸੇਵਾਵਾਂ ਦਾ ਪ੍ਰਚਾਰ ਕਰਕੇ ਉਨ੍ਹਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਮਜ਼ਬੂਤ ਕੜੀ ਦਾ ਕੰਮ ਕੀਤਾ, ਉਥੇ ਸਿਹਤ ਕੇਂਦਰ ਕੌਲੀ ਵਿਖੇ ਸਾਲਾਨਾ ਸਿਹਤ ਕੈਲੰਡਰ ਅਨੁਸਾਰ ਮਨਾਏ ਜਾਂਦੇ ਸਿਹਤ ਪ੍ਰੋਗਰਾਮਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਕੰਮ ਕਰਦਿਆਂ ਸਿਹਤ ਵਿਭਾਗ ਦਾ ਨਾਂ ਰੌਸ਼ਨ ਕੀਤਾ। ਮੈਡੀਕਲ ਅਫਸਰ ਡੈਂਟਲ ਡਾ: ਮੇਜਰ ਯੋਗੇਸ਼ ਨੇ ਦੱਸਿਆ ਕਿ ਸਰਬਜੀਤ ਸਿੰਘ ਸੈਣੀ ਬਤੌਰ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਰੂਪਨਗਰ ਪਦਉਨਤ ਹੋਣ ਕਰਕੇ ਉਨ੍ਹਾਂ ਨੂੰ ਸਿਹਤ ਕੇਂਦਰ ਕੌਲੀ ਦੇ ਸਮੂਹ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਅਤੇ ਤੋਹਫਾ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਏਐਮਓ ਡਾ: ਅਨੀਸ਼ ਕੋਸ਼ਿਕ, ਡਾ: ਪ੍ਰੀਤੀ, ਸੀਨੀਅਰ ਫਾਰਮੇਸੀ ਅਫਸਰ ਰਾਜ ਵਰਮਾ, ਸੀਨੀਅਰ ਸਹਾਇਕ ਜਸਵੀਰ ਕੌਰ, ਫਾਰਮੇਸੀ ਅਫਸਰ ਕਿਰਨਦੀਪ ਸ਼ਰਮਾ ਤੇ ਸਿਹਤ ਕੇਂਦਰ ਕੌਲੀ ਦਾ ਹੋਰ ਸਟਾਫ਼ ਹਾਜ਼ਰ ਸੀ।