ਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ - ਡਾ. ਮੱਖਣ ਸਿੰਘ ਭੁੱਲਰ
ਨਵਾਂਸ਼ਹਿਰ - ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ ਅਤੇ ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਉਪ-ਪ੍ਰਧਾਨ ਵਜੋਂ ਸ਼ਾਮਿਲ ਹੋਏ।ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਡਾ. ਦਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਸਤਬੀਰ ਸਿੰਘ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ ਨੇ ਸ਼ਿਰਕਤ ਕੀਤੀ।

ਇਹਨਾਂ ਤੋਂ ਇਲਾਵਾ ਦਵਿੰਦਰ ਕੁਮਾਰ ਜਿਲਾ ਵਿਕਾਸ ਮੈਨੇਜਰ ਨਬਾਰਡ, ਪਰਮਜੀਤ ਕੌਰ ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ, ਮਨ ਮਹਿੰਦਰ ਸਿੰਘ ਜਰਨਲ ਮੈਨੇਜਰ ਜਿਲਾ ਉਦਯੋਗ ਕੇਂਦਰ, ਡਾ. ਕਮਲਦੀਪ ਸਿੰਘ ਸੰਘਾ, ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਪਰਮਜੀਤ ਸਿੰਘ, ਬਾਗਬਾਨੀ ਵਿਕਾਸ ਅਫਸਰ, ਡਾ. ਸਤਬੀਰ ਸਿੰਘ, ਵੈਟਨਰੀ ਅਫਸਰ, ਕ੍ਰਿਸ਼ਨ ਦੁੱਗਲ ਤੇ ਨਿਸ਼ਾਨ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ, ਰਾਜੀਵ ਕੁਮਾਰ ਸਹਾਇਕ ਨਿਰਦੇਸ਼ਕ ਮੱਛੀ ਪਾਲਣ, ਸੰਜੀਵ ਕੁਮਾਰ ਜਿਲਾ ਰੋਜਗਾਰ ਅਫਸਰ, ਹੋਰ ਵਿਭਾਗਾਂ ਦੇ ਨੁਮਾਇੰਦੇ, ਜਿਲੇ ਦੇ ਅਗਾਂਹਵਧੂ ਕਿਸਾਨ ਮੈਂਬਰ, ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਦੇ ਵਿਗਿਆਨੀ ਵੀ ਮੌਜੂਦ ਸਨ।
ਮੀਟਿੰਗ ਦੀ ਸ਼ੁਰੁਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ।ਡਾ. ਬੌਂਸ ਵੱਲੋਂ ਇਸ ਕੇਂਦਰ ਵੱਲੋ ਪਿਛਲੇ ਸਾਲ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।
ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਗ ਨਗਰ ਵੱਲੋਂ ਪਿਛਲੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਕਾਰਵਾਈ ਰਿਪੋਰਟ ਅਤੇ ਸਾਲ 2024-25 ਦੌਰਾਨ ਲਗਾਏ ਜਾਣ ਵਾਲੇ ਸਿਖਲਾਈ ਕੋਰਸਾਂ ਤੇ ਗਤੀਵਿਧੀਆਂ ਬਾਬਤ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ‘ਤੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ ਬਾਰੇ ਕਿਹਾ।ਡਾ. ਭੁੱਲਰ ਨੇ ਕਿਸਾਨ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜਿਲੇ ਦੇ ਸਮੂਹ ਵਿਭਾਗਾਂ ਵੱਲੋਂ ਸਾਂਝੇ ਤੌਰ ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਵਧੀਆ ਤਾਲਮੇਲ ਦੀ ਵੀ ਸ਼ਲਾਘਾ ਕੀਤੀ।ਉਹਨਾਂ ਨੇ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਮੂਹ ਵਿਭਾਗਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਕਰਣ ਬਾਬਤ ਆਪਣੇ ਵਿਚਾਰ ਰੱਖਣ ਲਈ ਕਿਹਾ।ਡਾ. ਭੁੱਲ਼ਰ ਨੇ ਪਰਾਲੀ ਪ੍ਰਬੰਧਨ ਤੇ ਖਾਸਕਰ ਨਵੀਂ ਤਕਨੀਕ-ਸਰਫੇਸ ਸੀਡਰ ਦੀ ਕਾਰਜਕੁਸ਼ਲਤਾ ਅਤੇ ਇਸ ਸਸਤੀ ਤੇ ਵਧੀਆ ਤਕਨੀਕ ਬਾਬਤ ਵੀ ਵਿਚਾਰ ਰੱਖੇ।
ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਨੇ ਕਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਖੇਤੀ ਜੰਗਲਾਤ ਦੀ ਮਹੱਤਤਾ ਬਾਰੇ ਵਿਚਾਰ ਰੱਖੇ।ਉਹਨਾਂ ਨਾਲ ਹੀ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਡਿਗਰੀ ਪ੍ਰੋਗਰਾਮ ਵਿੱਚ ਇਲਾਕੇ ਦੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਤੇ ਜੋਰ ਦਿੱਤਾ।