
ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਲੜਕਿਆਂ ਦੇ 17 ਸਾਲ ਵਰਗ ਵਿੱਚ ਜਲੰਧਰ ਤੇ 19 ਸਾਲ ਵਰਗ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਝੰਡੀ
ਐਸ ਏ ਐਸ ਨਗਰ,10 ਅਕਤੂਬਰ - ਇੱਥੇ ਬਹੁਮੰਤਵੀ ਸਪੋਰਟਸ ਕੰਪਲੈਕਸ ਸੈਕਟਰ 78 ਵਿੱਚ ਚੱਲ ਰਹੇ ਸਕੂਲ ਸਿੱਖਿਆ ਵਿਭਾਗ ਦੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ਮੁਕੰਮਲ ਹੋਏ।
ਐਸ ਏ ਐਸ ਨਗਰ,10 ਅਕਤੂਬਰ - ਇੱਥੇ ਬਹੁਮੰਤਵੀ ਸਪੋਰਟਸ ਕੰਪਲੈਕਸ ਸੈਕਟਰ 78 ਵਿੱਚ ਚੱਲ ਰਹੇ ਸਕੂਲ ਸਿੱਖਿਆ ਵਿਭਾਗ ਦੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ਮੁਕੰਮਲ ਹੋਏ। ਲੜਕਿਆਂ ਦੇ 17 ਸਾਲ ਵਰਗ ਵਿੱਚ ਜਲੰਧਰ ਤੇ 19 ਸਾਲ ਵਰਗ ਵਿੱਚ ਗੁਰਦਾਸਪੁਰ ਜ਼ਿਲ੍ਹੇ ਚੈਂਪੀਅਨ ਬਣੇ।
ਇਸ ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ਦੇ ਲੜਕਿਆਂ ਦੇ ਵੱਖ ਵੱਖ ਵਰਗਾਂ ਦੇ ਨਤੀਜਿਆਂ ਸਬੰਧੀ ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਦੇਖਰੇਖ ਹੇਠ ਮੁਕੰਮਲ ਹੋਏ ਇਹਨਾਂ ਮੁਕਾਬਲਿਆਂ ਦੌਰਾਨ 17 ਸਾਲ ਵਰਗ ਵਿੱਚ ਜਲੰਧਰ ਜ਼ਿਲ੍ਹੇ ਦੀ ਟੀਮ ਪਹਿਲੇ, ਸ੍ਰੀ ਅੰਮ੍ਰਿਤਸਰ ਦੀ ਟੀਮ ਦੂਜੇ, ਗੁਰਦਾਸਪੁਰ ਦੀ ਟੀਮ ਤੀਜੇ ਅਤੇ ਹੁਸ਼ਿਆਰਪੁਰ ਦੀ ਟੀਮ ਚੌਥੇ ਸਥਾਨ ਤੇ ਰਹੀ ਜਦੋਂਕਿ 19 ਸਾਲ ਵਰਗ ਵਿੱਚ ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅੰਮ੍ਰਿਤਸਰ ਤੇ ਪਟਿਆਲਾ ਜ਼ਿਲ੍ਹਿਆਂ ਦੀਆਂ ਟੀਮਾਂ ਕ੍ਰਮਵਾਰ ਪਹਿਲੇ ਚਾਰ ਸਥਾਨਾਂ ਤੇ ਰਹੀਆਂ।
ਉਹਨਾਂ ਦੱਸਿਆ ਕਿ 17 ਸਾਲ ਉਮਰ ਵਰਗ ਦੇ ਸਿੰਗਲਜ਼ ਮੁਕਾਬਲੇ ਵਿੱਚ ਜਲੰਧਰ ਦੇ ਸਮਰੱਥ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸ੍ਰੀ ਅੰਮ੍ਰਿਤਸਰ ਦਾ ਨਿਬੇਸ਼ ਦੂਜੇ ਸਥਾਨ ਤੇ ਰਿਹਾ। 17 ਸਾਲ ਵਰਗ ਦੇ ਡਬਲਜ਼ ਮੁਕਾਬਲੇ ਵਿੱਚ ਜਲੰਧਰ ਦੇ ਦਿਵਿਆਨ ਸੱਚਦੇਵਾ ਤੇ ਅਨਿਸ਼ ਭਾਰਦਵਾਜ ਦੀ ਟੀਮ ਜੇਤੂ ਰਹੀ ਜਦਕਿ ਸ੍ਰੀ ਅੰਮ੍ਰਿਤਸਰ ਦੇ ਸਾਹਿਬ ਤੇ ਕ੍ਰਿਤਅਗਿਆ ਦੀ ਟੀਮ ਉੱਪ ਜੇਤੂ ਬਣੀ।
ਲੜਕਿਆਂ ਦੇ ਹੀ 19 ਸਾਲ ਵਰਗ ਦੇ ਸਿੰਗਲਜ਼ ਮੁਕਾਬਲੇ ਵਿੱਚ ਗੁਰਦਾਸਪੁਰ ਦਾ ਲਕਸ਼ ਪਹਿਲੇ ਅਤੇ ਸ੍ਰੀ ਮੁਕਤਸਰ ਸਾਹਿਬ ਦਾ ਰਵੀ ਉਦੈ ਸਿੰਘ ਦੂਜੇ ਸਥਾਨ ਤੇ ਰਿਹਾ। 19 ਸਾਲ ਉਮਰ ਵਰਗ ਦੇ ਡਬਲਜ਼ ਮੁਕਾਬਲੇ ਵਿੱਚ ਲਕਸ਼ ਤੇ ਤੇਜਵੀਰ ਗੁਰਦਾਸਪੁਰ ਦੀ ਟੀਮ ਜੇਤੂ ਰਹੀ ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਮਾਨਿਕ ਬਾਂਸਲ ਤੇ ਰਵੀ ਉਦੈ ਸਿੰਘ ਦੀ ਟੀਮ ਦੂਜੇ ਸਥਾਨ ਤੇ ਰਹੀ।
ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਜਦਕਿ ਮੁੱਖ ਅਧਿਆਪਕ ਸ੍ਰੀ ਸੰਜੀਵ ਕੁਮਾਰ ਨੇ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ, ਰੁਪਿੰਦਰ ਕੌਰ, ਨਰੇਸ਼ ਕੁੰਡੂ, ਕੰਚਨ ਠਾਕੁਰ, ਸ਼ਰਨਜੀਤ ਕੌਰ, ਸਰਬਜੀਤ ਕੌਰ,ਹਰਪ੍ਰੀਤ ਸਿੰਘ, ਤਰਨਜੀਤ ਸਿੰਘ, ਸੁਰੇਸ਼ ਕੁਮਾਰ ਪਟਿਆਲਾ, ਗੁਰਪ੍ਰੀਤ ਕੌਰ, ਸੰਦੀਪ ਸਿੰਘ ਆਦਿ ਹਾਜ਼ਰ ਸਨ।
