ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨਸ਼ਿਆਂ ਵਿਰੁੱਧ ਮੈਰਾਥਨ ਦਾ ਆਯੋਜਨ ਕਰਨ ਜਾ ਰਹੀ ਹੈ
ਨਵਾਂਸ਼ਹਿਰ - ਨਸ਼ਿਆਂ ਵਿਰੁੱਧ ਜਾਰੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਮਾਨਯੋਗ SSP ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 20/08/2024 (ਮੰਗਲਵਾਰ) ਨੂੰ ਸਵੇਰੇ 5:30 ਵਜੇ 'ਮੈਰਾਥਨ' ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਕਿ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋਵੇਗੀ ਅਤੇ ਚੰਡੀਗੜ੍ਹ ਚੌਕ-ਸ਼ੂਗਰ ਮਿੱਲ-ਡਾ. ਬੀ.ਆਰ. ਅੰਬੇਡਕਰ ਚੌਕ-ਚੰਡੀਗੜ੍ਹ ਰੋਡ ਤੋਂ ਹੁੰਦੇ ਹੋਏ ਸ਼ਹਿਰ ਦਾ 5 ਕਿਲੋਮੀਟਰ ਦਾ ਗੇੜ ਕੱਢਣ ਤੋਂ ਬਾਅਦ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਸਮਾਪਤ ਹੋਵੇਗੀ।

ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਪ੍ਰਤੀਯੋਗੀਆਂ ਨੂੰ ਇਨਾਮ ਦਿੱਤੇ ਜਾਣਗੇ ਅਤੇ ਸਾਰੇ ਪ੍ਰਤੀਯੋਗੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਦੌੜ੍ਹ ਵਿੱਚ ਭਾਗ ਲੈਣ ਵਾਲਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।
ਉਕਤ 'ਮੈਰਾਥਨ' ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ।
ਮਾਨਯੋਗ/ਐਸਐਸਪੀ ਸ਼ਹੀਦ ਭਗਤ ਸਿੰਘ ਨਗਰ ਨੇ ਸਮੂਹ ਮੀਡੀਆ ਕਰਮੀਆਂ ਨੂੰ ਜ਼ਿਲ੍ਹਾ ਪੁਲਿਸ ਦੀ ਉਕਤ ਨਸ਼ਾ ਵਿਰੋਧੀ ਮੈਰਾਥਨ ਦਾ ਹਿੱਸਾ ਬਣਨ ਅਤੇ ਇਸਦੀ ਕਵਰੇਜ ਕਰਨ ਦਾ ਸੱਦਾ ਦਿੱਤਾ।
ਮਾਨਯੋਗ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਨੇ ਲੋਕਾਂ ਨੂੰ ਉਕਤ ਮੈਰਾਥਨ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।