
ਗੋਲੀਆਂ ਮਾਰਕੇ ਨੌਜਵਾਨ ਦਾ ਕੀਤਾ ਕਤਲ
ਮੌੜ ਮੰਡੀ- ਇੱਥੋ ਨੇੜਲੇ ਪਿੰਡ ਕੋਟਲੀ ਕਲਾਂ ਵਿਖੇ ਇੱਕ ਨੌਜਵਾਨ ਕੁਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਪਿਤਾ ਨਰੈਣ ਸਿੰਘ ਨਾਲ ਪਿੰਡ ਦੇ ਹੀ ਬੱਸ ਸਟੈਂਡ ਤੇ ਖੜਾ ਸੀ।
ਮੌੜ ਮੰਡੀ- ਇੱਥੋ ਨੇੜਲੇ ਪਿੰਡ ਕੋਟਲੀ ਕਲਾਂ ਵਿਖੇ ਇੱਕ ਨੌਜਵਾਨ ਕੁਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਪਿਤਾ ਨਰੈਣ ਸਿੰਘ ਨਾਲ ਪਿੰਡ ਦੇ ਹੀ ਬੱਸ ਸਟੈਂਡ ਤੇ ਖੜਾ ਸੀ। ਦੋ ਨੌਜਵਾਨ ਮੋਟਰਸਾਇਕਲ ਤੇ ਆਉਦੇ ਨੇ ਤੇ ਉਸਤੇ 6 ਰਾਊਡ ਫਾਇਰ ਕਰਦੇ ਨੇ ਤੇ ਫਰਾਰ ਹੋ ਜਾਂਦੇ ਨੇ। ਨੌਜਵਾਨ ਕੁਲਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਕੁਲਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਪੁਲਿਸ ਕਾਤਲਾਂ ਦੀ ਭਾਲ ਕਰ ਰਹੀ ਹੈ।
