ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਕਰੀਬ 77,965 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ ਕਰੀਬ 81.23 ਕਰੋੜ ਰੁਪਏ ਤੋਂ ਵੱਧ ਦਾ ਲਾਭ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ - ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਸੁਰਖਿਆ ਵਿਭਾਗ ਦੀਆਂ ਪੈਨਸ਼ਨ ਸਕੀਮਾਂ ਦੇ ਕਰੀਬ 77,965 ਲਾਭਪਾਤਰੀਆਂ ਨੂੰ ਜਨਵਰੀ 2024 ਤੋਂ ਜੁਲਾਈ 2024 ਤਕ ਕਰੀਬ 081,23,53,500/- ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਨਵਰੀ 2024 ਤੋਂ ਜੁਲਾਈ 2024 ਤਕ ਆਸ਼ਰਿਤ ਪੈਨਸ਼ਨ ਦੇ ਕਰੀਬ 06,239 ਲਾਭਪਾਤਰੀਆਂ ਨੂੰ ਕਰੀਬ 06,48,36,000 ਰੁਪਏ, ਕਰੀਬ 06,821 ਦਿਵਿਆਂਗ ਪੈਨਸ਼ਨਰਾਂ ਨੂੰ ਲਗਪਗ 07,09,65,000 ਰੁਪਏ, ਲਗਪਗ 016,710 ਵਿਧਵਾ ਪੈਨਸ਼ਨਰਾਂ ਨੂੰ ਕਰੀਬ 017,35,68,000 ਰੁਪਏ ਅਤੇ ਬੁਢਾਪਾ ਪੈਨਸ਼ਨ ਦੇ ਕਰੀਬ 048,195 ਲਾਭਪਾਤਰੀਆਂ ਨੂੰ ਲਗਪਗ 050,29,84,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਾਸਤੇ ਵੱਖੋ-ਵੱਖ ਕਦਮ ਚੁੱਕੇ ਜਾ ਰਹੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤਕ ਪੁੱਜਦਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਇਹਨਾਂ ਸਕੀਮਾਂ ਦਾ ਲਾਭ ਆਪਣੇ ਨੇੜਲੇ ਸੇਵਾ ਕੇਂਦਰਾਂ ‘ਚੋਂ ਪ੍ਰਾਪਤ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ "ਆਪ ਦੀ ਸਰਕਾਰ ਆਪ ਦੇ ਦੁਆਰ"
ਤਹਿਤ ਲਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਪੁੱਜ ਕੇ ਵੀ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ "1076" ਉੱਤੇ ਕਾਲ ਕਰ ਕੇ, ਘਰ ਬੈਠੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।