ਭਗਤ ਪੂਰਨ ਸਿੰਘ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ
ਐਸ ਏ ਐਸ ਨਗਰ, 21 ਅਗਸਤ - ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ(ਰਜਿ) ਵੱਲੋਂ ਆਪਣੇ ਮਿਸ਼ਨ ਭਗਤ ਪੂਰਨ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਪੁਲੀਸ ਪੈਨਸ਼ਨਰਜ ਵੈਲਫੇਅਰ ਅਸੋਸੀਏਸ਼ਨ ਚੰਡੀਗੜ੍ਹ ਯੂਨਿਟ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ 19 ਦੇ ਕਮਿਊਨਿਟੀ ਸੈਂਟਰ ਵਿਖੇ ਵਣ ਮਹਾਂ ਉਤਸਵ ਮਨਾਉਂਦਿਆਂ ਪੌਦੇ ਲਗਾਏ ਗਏ।

ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਸੁਸਾਇਟੀ ਵਲੋਂ ਹੋਰਨਾਂ ਭਰਾਤਰੀ ਅਸੋਸੀਏਸ਼ਨਾਂ ਨਾਲ ਮਿਲ ਕੇ ਵੀ ਆਪਣੇ ਮਿਸ਼ਨ ਨੂੰ ਅੱਗੇ ਤੋਰਿਆ ਜਾ ਰਿਹਾ ਹੈ।
ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ, ਮੀਤ ਪ੍ਰਧਾਨ ਬਲਵੀਰ ਸਿੰਘ ਸੈਣੀ, ਮੈਂਬਰ ਸੁਰਿੰਦਰ ਸਿੰਘ, ਸੁਰਿੰਦਰ ਕੁਮਾਰ ਮਹਾਜਨ ਰਘਬੀਰ ਸਿੰਘ ਸਿੱਧੂ ਅਤੇ ਪੈਨਸ਼ਨਰਜ ਐਸੋਸੀਏਸ਼ਨ ਵੱਲੋਂ ਪ੍ਰਧਾਨ ਦਰਸ਼ਨ ਕੁਮਾਰ ਬੱਗਾ, ਜਨਰਲ ਸਕੱਤਰ ਕੁਲਦੀਪ ਸਿੰਘ ਅਰੋੜਾ, ਮੈਂਬਰ ਕੁਲਵੰਤ ਸਿੰਘ ਧਾਲੀਵਾਲ ਹਾਜਰ ਸਨ।