ਮੁਹਾਲੀ ਕਾਲੇਜ ਵਿੱਚ ਪੁਲਾੜ ਦਿਵਸ ਸੰਬੰਧੀ ਪੋਸਟਰ ਮੁਕਾਬਲੇ ਕਰਵਾਏ

ਐਸ ਏ ਐਸ ਨਗਰ, 21 ਅਗਸਤ - ਸਰਕਾਰੀ ਕਾਲਜ ਮੁਹਾਲੀ ਵਿੱਚ ਪੁਲਾੜ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਐਸ ਏ ਐਸ ਨਗਰ, 21 ਅਗਸਤ - ਸਰਕਾਰੀ ਕਾਲਜ ਮੁਹਾਲੀ ਵਿੱਚ ਪੁਲਾੜ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਕਾਲੇਜ ਦੇ ਫਿਜ਼ਿਕਸ ਵਿਭਾਗ ਵੱਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਨੇ ਦੱਸਿਆ ਕਿ ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਰੀਸ਼ ਵਲੋਂ ਮੁਕਾਬਲੇ ਦੇ ਜੱਜਾਂ ਦੀ ਭੂਮਿਕਾ ਨਿਭਾਈ ਗਈ।
ਇਸ ਮੌਕੇ ਇਸ ਦੌਰਾਨ ਪ੍ਰੋ. ਮਨੀਸ਼ਾ ਨੇ ਵਿਦਿਆਰਥੀਆਂ ਨੂੰ ਚੰਦਰਯਾਨ-3 ਅਤੇ ਗਗਨਯਾਨ ਬਾਰੇ ਜਾਣਕਾਰੀ ਦਿੱਤੀ ਗਈ।
ਮੁਕਾਬਲੇ ਵਿੱਚ ਕੁਮਾਰੀ ਸਿਆ ਪਹਿਲੇ, ਚੰਦਨ ਦੂਜੇ ਅਤੇ ਖੁਸ਼ਪ੍ਰੀਤ ਕੌਰ ਅਤੇ ਤੀਜਾ ਸਥਾਨ ਤੇ ਰਹੇ।