ਟੈਕਨੀਕਲ ਸਰਵਿਸ ਯੂਨੀਅਨ ਸਰਕਲ ਮੁਹਾਲੀ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਵਲੋਂ ਰੋਸ ਧਰਨਾ

ਐਸ ਏ ਐਸ ਨਗਰ, 21 ਅਗਸਤ - ਟੈਕਨੀਕਲ ਸਰਵਿਸ ਯੂਨੀਅਨ ਸਰਕਲ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਵਲੋਂ ਸਾਂਝੇ ਤੌਰ ਕੋਲਕਾਤਾ ਵਿੱਚ ਲੇਡੀ ਡਾਕਟਰ ਦੇ ਨਾਲ ਕੀਤੇ ਗਏ ਜਬਰ ਜਿਨਾਹ ਅਤੇ ਕਤਲ ਦੀ ਵਾਰਦਾਤ ਦੇ ਵਿਰੋਧ ਵਿੱਚ ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ।

ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਲਿਆਂਦੇ ਯੂ. ਏ. ਪੀ. ਏ.. ਐਨ. ਐਸ. ਏ. ਅਤੇ ਅਫਸਪਾ ਵਰਗੇ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਗ੍ਰਿਫਤਾਰ ਕੀਤੇ ਬੁਧੀਜੀਵੀ ਤੇ ਜਮਹੂਰੀ ਹੱਕਾਂ ਦੇ ਕਾਰਕੁੰਨ ਰਿਹਾਅ ਕੀਤੇ ਜਾਣ, ਅਰੁੰਧਤੀ ਰਾਏ ਤੇ ਪ੍ਰੋਫੈਸਰ ਸੰਕਤ ਹੁਸੈਨ ਖਿਲਾਫ ਕੇਸ ਚਲਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਫੌਰੀ ਰਿਹਾਅ ਕੀਤੀ ਜਾਣ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਸਾਰੀਆਂ ਦੇਸ਼ ਧ੍ਰੋਹੀ ਸੰਧੀਆਂ ਰੱਦ ਕੀਤੀਆਂ ਜਾਣ, ਸੰਸਾਰ ਵਪਾਰ ਸੰਸਥਾ ਸਮੇਤ ਸਾਰੀਆਂ ਸਾਮਰਾਜੀ ਸੰਸਥਾਵਾਂ ਤੋਂ ਬਾਹਰ ਆਇਆ ਜਾਵੇ, ਨਿਜੀਕਰਨ ਵਪਾਰੀਕਰਨ ਵਾਲੀਆਂ ਨਵੀਆਂ ਆਰਥਿਕ ਨੀਤੀਆਂ ਰੱਦ ਕੀਤੀਆਂ ਜਾਣ। ਠੇਕਾ ਭਰਤੀ/ ਆਉਟਸੋਰਸਿੰਗ/ ਇਨਸਿਲਟਮੈਂਟ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ।
ਇਸ ਮੀਟਿੰਗ ਵਿਚ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਟੀ. ਐਸ. ਯੂ. ਮੁੱਖ ਸਲਾਹਕਾਰ ਲੱਖਾ ਸਿੰਘ, ਵਿਜੇ ਕੁਮਾਰ ਸਰਕਲ ਪ੍ਰਧਾਨ ਪੈਨਸ਼ਨਜ਼ ਐਸੋਸੀਏਸ਼ਨ, ਪਰਮਜੀਤ ਸਿੰਘ, ਕਪਿਲ ਦੇਵ, ਸੁਰਿੰਦਰ ਮੱਲੀ ਸਰਪ੍ਰਸਤ, ਕੁਲਦੀਪ ਸਿੰਘ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਜਗਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਰਹੇ।