ਖਾਲਸਾ ਕਾਲਜੀਏਟ ਸਕੂਲ ਵੱਲੋਂ ਵਿਰਾਸਤੀ ਮੇਲਾ ਕਰਵਾਇਆ ਗਿਆ

ਮਾਹਿਲਪੁਰ, 21 ਅਗਸਤ - ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਵਿਰਾਸਤੀ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਸਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਵਿੱਚ ਅਕਾਦਮਿਕ ਪੜ੍ਹਾਈ ਤੋਂ ਇਲਾਵਾ ਕਰਵਾਏ ਜਾਂਦੇ ਅਜਿਹੇ ਸਭਿਆਚਾਰਕ ਸਮਾਰੋਹਾਂ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਬਹੁਪੱਖੀ ਨਿਰਮਾਣ ਹੁੰਦਾ ਹੈ। ਇਸ ਮੌਕੇ ਸਭਿਆਚਾਰ ਨਾਲ ਸਬੰਧਤ ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਨੇ ਪਹਿਲਾ, ਪ੍ਰਭਜੀਤ ਕੌਰ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਹਿੰਦੀ ਸਜਾਉਣ ਦੇ ਮੁਕਾਬਲੇ ਵਿੱਚ ਪ੍ਰੀਤਿਕਾ ਨੇ ਪਹਿਲਾ, ਆਰਤੀ ਚੌਧਰੀ ਨੇ ਦੂਜਾ ਅਤੇ ਸ਼ਾਇਨੀ ਨੇ  ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਮਨਵੀਰ ਕੌਰ ਨੇ ਪਹਿਲਾ, ਪ੍ਰਵੀਨ ਨੇ ਦੂਜਾ ਅਤੇ ਸੁਰਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 
ਇਸ ਮੌਕੇ ਮਿਸ ਪੰਜਾਬਣ ਦੇ ਮੁਕਾਬਲੇ ਵਿੱਚ ਵਿਦਿਆਰਥਣ ਈਸ਼ਾ ਨੇ ਇਹ ਖਿਤਾਬ ਜਿੱਤਿਆ। ਸਮਾਰੋਹ ਦੌਰਾਨ ਗਿਆਰ੍ਹਵੀ ਜਮਾਤ ਦੇ ਵਿਦਿਆਰਥੀ ਕੀਰਤੀ ਬਾਲਾ, ਰਾਘਵ ਸ਼ਰਮਾ, ਰਵਿੰਦਰ ਸੂਦੀ ਅਤੇ ਗੁਰਪ੍ਰੀਤ ਕੌਰ ਨੂੰ ਚੰਗੇ ਨਤੀਜੇ ਹਾਸਿਲ ਕਰਨ ‘ਤੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀ ਨੰਦਨੀ ਸਿੰਘ ਨੂੰ ਲਾਇਬਰੇਰੀ ਦੇ ਵਧੀਆ ਪਾਠਕ ਵੱਜੋਂ ਸਨਮਾਨਿਤ ਕੀਤਾ ਗਿਆ। ਸਟੇਜ ਦਾ ਸੰਚਾਲਨ ਵਿਦਿਆਰਥਣ ਕੀਰਤੀ ਬਾਲਾ ਅਤੇ ਸਿਮਰਨ ਨੇ ਕੀਤਾ। ਇਸ ਮੌਕੇ ਪਿ੍ਰੰਸੀਪਲ ਅਤੇ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ।